- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਸਵਾਰ ਫਰੀਦਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ ਅਤੇ ਮਾਮਲੇ ਦੀ ਜਾਣਕਾਰੀ ਸਬੰਧਤ ਪੁਲਿਸ ਨੂੰ ਦਿੱਤੀ ਗਈ। ਟੱਕਰ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ : ਮੋਗਾ-ਫਿਰੋਜ਼ਪੁਰ ਮੁੱਖ ਹਾਈਵੇ ’ਤੇ ਪਿੰਡ ਘੱਲ ਕਲਾਂ ਨੇੜੇ ਸ਼ੁੱਕਰਵਾਰ ਨੂੰ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇੱਕ ਟਿੱਪਰ ਅਤੇ ਸਵਿਫਟ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਸਵਾਰ ਫਰੀਦਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ ਅਤੇ ਮਾਮਲੇ ਦੀ ਜਾਣਕਾਰੀ ਸਬੰਧਤ ਪੁਲਿਸ ਨੂੰ ਦਿੱਤੀ ਗਈ। ਟੱਕਰ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਿੱਪਰ ਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਹੈ।
ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਵਿਅਕਤੀ ਦਾ ਨਾਮ ਅਤੇ ਪੂਰੀ ਪਛਾਣ ਸਾਹਮਣੇ ਨਹੀਂ ਆ ਸਕੀ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਕਾਰਨ ਹਾਈਵੇ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਜਾਣਕਾਰੀ ਮਿਲੀ ਹੈ।