ਬੱਸ ਤੇ ਕਾਰ ਦੀ ਟੱਕਰ ’ਚ 3 ਪੁਲਿਸ ਮੁਲਾਜ਼ਮ ਜ਼ਖ਼ਮੀ
ਮੋਗਾ ਲੁਧਿਆਣਾ ਰੋਡ ’ਤੇ ਅਜੀਤਵਾਲ
Publish Date: Mon, 16 Feb 2026 03:50 PM (IST)
Updated Date: Tue, 17 Feb 2026 04:01 AM (IST)

ਅਵਤਾਰ ਸਿੰਘ, ਪੰਜਾਬੀ ਜਾਗਰਣ, ਅਜੀਤਵਾਲ : ਮੋਗਾ ਲੁਧਿਆਣਾ ਰੋਡ ’ਤੇ ਅਜੀਤਵਾਲ ਨੇੜੇ ਕਿਲ੍ਹੀ ਚਹਲਾ ਕੋਲ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜੈਪੁਰ ਤੋਂ ਲੁਧਿਆਣਾ ਜਾ ਰਹੀ ਵੋਲਵੋ ਬੱਸ ਦੀ ਪੁਲਿਸ ਮੁਲਾਜ਼ਮਾਂ ਦੀ ਕਾਰ ਨਾਲ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਯੁੱਧ ਨਸ਼ਾ ਵਿਰੁੱਧ 2.0 ਰੈਲੀ ਵਾਲੀ ਜਗ੍ਹਾ ਨੇੜੇ ਡਿਊਟੀ ਲਈ ਆਏ ਜਲੰਧਰ ਦੇ ਪੁਲਿਸ ਕਰਮੀ ਆਪਣੀ ਕਾਰ ਪਾਰਕ ਕਰ ਰਹੇ ਸਨ। ਅਚਾਨਕ ਬੱਸ ਦੇ ਕੈਂਟਿਨ ਵਾਹਨਾਂ ਨਾਲ ਟਕਰਾ ਜਾਣ ਕਾਰਨ ਕਾਰ ਵਿਚ ਸਵਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਹਾਦਸੇ ’ਚ ਲਗਭਗ 3 ਪੁਲਿਸ ਕਰਮੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਿਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਬੱਸ ਜੈਪੁਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਅਤੇ ਰੈਲੀ ਸਥਾਨ ਕੋਲ ਪੁਲਿਸ ਮੁਲਾਜ਼ਮ ਜਦੋਂ ਆਪਣੀ ਕਾਰ ਖੜ੍ਹੀ ਕਰ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੌਕੇ ਦੀ ਜਾਣਕਾਰੀ ਅਨੁਸਾਰ ਅਨੁਸਾਰ ਹਾਲਾਤ ਕਾਬੂ ’ਚ ਹਨ ਅਤੇ ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਜਿਨ੍ਹਾਂ ਵਿਚ ਏਐੱਸਆਈ ਰਾਜਵਿੰਦਰ ਸਿੰਘ, ਕਾਂਸਟੇਬਲ ਮਨਪ੍ਰੀਤ ਕੌਰ ਅਤੇ ਅਮਨਜੀਤ ਸਿੰਘ ਜ਼ਖ਼ਮੀ ਹੋਏ ਹਨ।