- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਅਨੁਸਾਰ ਬੁਜ਼ੁਰਗ ਔਰਤ ਇੰਦਰ ਸਿੰਘ ਗਿੱਲ ਨਗਰ ਵਿੱਚ ਮੌਜੂਦ ਸੀ, ਜਦੋਂ ਅਚਾਨਕ ਇੱਕ ਆਵਾਰਾ ਕੁੱਤੇ ਹਮਲਾ ਕਰਕੇ ਔਰਤ ਨੂੰ ਬੁਰੀ ਤਰ੍ਹਾਂ ਕੱਟ ਲਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਮਦਦ ਲਈ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।

ਵਕੀਲ ਮਹਿਰੋਂ, ਮੋਗਾ । ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਇਸ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਸੋਮਵਾਰ ਸਵੇਰੇ ਮੋਗਾ ਦੇ ਇੰਦਰ ਸਿੰਘ ਗਿੱਲ ਨਗਰ ਵਿੱਚ ਇੱਕ ਆਵਾਰਾ ਕੁੱਤੇ ਵੱਲੋਂ ਬੁਜ਼ੁਰਗ ਔਰਤ ’ਤੇ ਹਮਲਾ ਕਰ ਦਿੱਤਾ ਗਿਆ। ਕੁੱਤੇ ਦੇ ਕੱਟਣ ਕਾਰਨ ਬੁਜ਼ੁਰਗ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਜਾਣਕਾਰੀ ਅਨੁਸਾਰ ਬੁਜ਼ੁਰਗ ਔਰਤ ਇੰਦਰ ਸਿੰਘ ਗਿੱਲ ਨਗਰ ਵਿੱਚ ਮੌਜੂਦ ਸੀ, ਜਦੋਂ ਅਚਾਨਕ ਇੱਕ ਆਵਾਰਾ ਕੁੱਤੇ ਹਮਲਾ ਕਰਕੇ ਔਰਤ ਨੂੰ ਬੁਰੀ ਤਰ੍ਹਾਂ ਕੱਟ ਲਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਮਦਦ ਲਈ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਆਪਣੀ ਐਮਰਜੰਸੀ ਗੱਡੀ ਲੈ ਕੇ ਮੌਕੇ ’ਤੇ ਪਹੁੰਚੇ। ਜ਼ਖ਼ਮੀ ਬੁਜ਼ੁਰਗ ਔਰਤ ਦੀ ਹਾਲਤ ਨੂੰ ਦੇਖਦਿਆਂ ਸੁਸਾਇਟੀ ਦੇ ਮੈਂਬਰਾਂ ਵੱਲੋਂ ਉਸ ਨੂੰ ਬੜੀ ਮੁਸ਼ਕਿਲ ਨਾਲ ਐਮਰਜੰਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਬੁਜ਼ੁਰਗ ਔਰਤ ਦਾ ਮੁੱਢਲਾ ਇਲਾਜ ਕੀਤਾ ਗਿਆ।
ਬੁਜ਼ੁਰਗ ਔਰਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਮੋਗਾ ਦੇ ਡਾਕਟਰਾਂ ਵੱਲੋਂ ਉਸ ਨੂੰ ਬਿਹਤਰ ਇਲਾਜ ਲਈ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ।
ਇਸ ਘਟਨਾ ਨੇ ਇੱਕ ਵਾਰ ਫਿਰ ਮੋਗਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਆਮ ਦੇਖਣ ਨੂੰ ਮਿਲਦੇ ਹਨ, ਜਿਸ ਕਾਰਨ ਲੋਕਾਂ, ਖ਼ਾਸ ਕਰਕੇ ਬੱਚਿਆਂ, ਬੁਜ਼ੁਰਗਾਂ ਅਤੇ ਸਵੇਰੇ-ਸ਼ਾਮ ਸੈਰ ਕਰਨ ਵਾਲੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ।