ਮੋਗਾ 'ਚ ਦਹਿਸ਼ਤ: ਸਰਪੰਚ 'ਤੇ ਤਾਬੜਤੋੜ ਫਾਇਰਿੰਗ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
ਬਾਘਾਪੁਰਾਣਾ 'ਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਫਾਰਚੂਨਰ ਗੱਡੀ 'ਤੇ ਆਏ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।
Publish Date: Fri, 06 Mar 2026 12:42 PM (IST)
Updated Date: Fri, 06 Mar 2026 01:07 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ - ਬਾਘਾਪੁਰਾਣਾ 'ਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਫਾਰਚੂਨਰ ਗੱਡੀ 'ਤੇ ਆਏ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।
ਪਤਾ ਲੱਗਾ ਹੈ ਕਿ ਅੱਜ ਦੁਪਹਿਰ ਸਮੇਂ ਬਾਘਾਪੁਰਾਣਾ ਵਿਖੇ ਅਣਪਛਾਤੇ ਵਿਅਕਤੀ ਗੱਡੀ ਵਿਚ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਇਕਦਮ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿਚ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਸਰਪੰਚ ਬਾਘਾਪੁਰਾਣਾ ਵਿਖੇ ਜਿੰਮ ਦਾ ਸੰਚਾਲਕ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਪਸੀ ਰੰਜਿਸ਼ ਦੌਰਾਨ ਵਾਪਰੀ ਘਟਨਾ : ਐੱਸਐੱਸਪੀ
ਘਟਨਾ ਸਥਾਨ 'ਤੇ ਪਹੁੰਚੇ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਨੇ ਕਿਹਾ ਕਿ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਪੁਲਿਸ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਜਲਦ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ। ਉਨ੍ਹਾਂ ਨੇ ਪੂਰੇ ਘਟਨਾਕ੍ਰਮ ਦਾ ਜਾਇਜ਼ਾ ਲੈਂਦਿਆਂ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਰਵਾਨਾ ਕਰ ਦਿੱਤੀਆਂ ਹਨ।