ਮਾਘੀ ਕਾਨਫਰੰਸ ’ਚ ਸ਼ਾਮਲ ਹੋਣ ਲਈ ਕੀਤਾ ਧੰਨਵਾਦ
ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾ
Publish Date: Thu, 15 Jan 2026 03:44 PM (IST)
Updated Date: Fri, 16 Jan 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਾਘੀ ਮੇਲੇ ਮੌਕੇ ਭਾਜਪਾ ਕਾਨਫਰੰਸ ਵਿਚ ਸ਼ਾਮਲ ਹੋਏ ਹਜ਼ਾਰਾਂ ਭਾਜਪਾ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਉਤਸ਼ਾਹ ਦਿਖਾ ਕੇ ਇਕ ਨਵਾਂ ਇਤਿਹਾਸ ਰਚਿਆ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਵੱਲੋਂ 55 ਤੋਂ ਵੱਧ ਬੱਸਾਂ ਵਿਚ ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ਵਿਚ ਹਿੱਸਾ ਲੈ ਕੇ ਦਿੱਤੇ ਗਏ ਉਤਸ਼ਾਹ ਨੇ ਭਾਜਪਾ ਹਾਈਕਮਾਂਡ ਨੂੰ 2027 ਵਿਚ ਪੰਜਾਬ ਵਿਚ ਭਾਜਪਾ ਸਰਕਾਰ ਬਣਾਉਣ ਦੇ ਇਕ ਕਦਮ ਨੇੜੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਸਰਕਾਰ ਲਿਆਉਣ ਲਈ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਵਿਚ ਉਤਸ਼ਾਹ ਦੇਖਿਆ ਜਾ ਰਿਹਾ ਹੈ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਭਰ ਵਿਚ ਖਾਸ ਕਰਕੇ ਪੰਜਾਬ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਲੋੜਵੰਦਾਂ ਨੂੰ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਦੇ ਲਾਭ ਪ੍ਰਦਾਨ ਕਰ ਰਹੀ ਹੈ, ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਡਬਲ-ਇੰਜਣ ਸਰਕਾਰ ਬਣਨ ਨਾਲ ਹੀ ਪੰਜਾਬ ਆਰਥਿਕ ਤੌਰ 'ਤੇ ਮਜ਼ਬੂਤ ਹੋ ਸਕਦਾ ਹੈ ਅਤੇ ਭਾਜਪਾ ਹੀ ਇਕੋਇਕ ਪਾਰਟੀ ਹੈ ਜੋ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਨਹੀਂ ਹੈ ਅਤੇ ਦਿਨ-ਦਿਹਾੜੇ ਮਾਸੂਮ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ। ਪੰਜਾਬ ਭਰ ਦੇ ਕਾਰੋਬਾਰੀ ਜਬਰੀ ਵਸੂਲੀ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਸਰਕਾਰ ਇਸ ਨੂੰ ਕਾਬੂ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਮਾਘੀ ਮੇਲਾ ਕਾਨਫਰੰਸ ਵਿਚ ਦਿਖਾਏ ਗਏ ਉਤਸ਼ਾਹ ਅਤੇ ਜੋਸ਼ ਲਈ ਮੋਗਾ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਅਤੇ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ।