ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਤੀਬਾੜੀ ਅਫਸਰ ਡਾ. ਗੁਰਪ੍ਰਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਿਹਾਲ ਸਿੰਘ ਵਾਲਾ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਸਬਸਿਡੀ ਅਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਵਿਚ ਸੁਪਰ ਸੀਡਰ, ਸਮਾਰਟ ਸੀਡਰ, ਹੈਪੀਸੀਡਰ, ਜ਼ੀਰੋ ਡਰਿੱਲ ਆਦਿ ਸੰਦ ਹਨ। ਇਸ ਸਬੰਧੀ ਵਿਭਾਗ ਵੱਲੋਂ ਪ੍ਰਚਾਰ ਵੈਨ ਅਤੇ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਚਲਾਈ ਗਈ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।