ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ :

ਅਕਾਲੀ ਦਲ ਪਾਰਟੀ ਨੇ ਹਮੇਸ਼ਾਂ ਆਪਣੇ ਵਰਕਰਾਂ ਦਾ ਸਾਥ ਦਿੱਤਾ ਹੈ ਅਤੇ ਆਪਣੇ ਕਾਰਜ਼ਕਾਲ ਦੌਰਾਨ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਵਾਰ ਵੀ ਸ਼ੋ੍ਮਣੀ ਅਕਾਲੀ ਦਲ ਤੇ ਬਸਪਾ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜੇਗੀ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਇਤਿਹਾਸਕ ਪਿੰਡ ਪੱਤੋ ਹੀਰਾ ਸਿੰਘ ਵਿਖੇ ਪਾਰਟੀ ਵਰਕਰਾਂ ਦੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕੀਤਾ। ਉਨਾਂ੍ਹ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ ਤੇ ਪਾਰਟੀ ਉਮੀਦਵਾਰ ਜੈਥੇਦਾਰ ਬਲੇਦਵ ਸਿੰਘ ਮਾਣੂੰਕੇ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੇ ਬਸਪਾ ਦੀ ਸਰਕਾਰ ਬਣੇਗੀ ਅਦੇ ਮੋਗਾ ਦੀਆਂ ਚਾਰੇ ਸੀਟਾਂ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਅਗਵਾਈ 'ਚ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਜਾਂਣਗੀਆਂ। ਇਸ ਮੌਕੇ ਹੋਰਾਨਾਂ ਤੋਂ ਇਲਾਵਾਾ ਪਮਧਾਨ ਸੁਰਜੀਤ ਸਿੰਘ ਨੰਗਲ, ਸੋ੍ਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਬਲਵੀਰ ਸਿੰਘ ਸੈਦੋਕੇ, ਬਸਪਾ ਆਗੂ ਅਤੇ ਪਾਰਟੀ ਵਰਕਰ ਤੇ ਵੋਟਰ ਹਾਜ਼ਰ ਸਨ।