- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਅਤੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕਾਂ ਦੀਆਂ ਆਸਾਂ ਨੂੰ ਨਵਾਂ ਹੁਲਾਰਾ ਮਿਲੇਗਾ। ਇਸ ਮੌਕੇ ਪੰਜਾਬ ਹੈਲਥ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਇਸ ਗੱਠਜੋੜ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਰਾਜਨੀਤੀ ਵਿੱਚ ਬਦਲਾਅ ਦੀ ਆਸ ਰੱਖਦੇ ਹਨ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਲੋਕਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਦੀ ਭੂਮਿਕਾ ਅਹਿਮ ਰਹੇਗੀ। ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗਗੇਰੀਆਂ ਅਤੇ ਬੀਜੇਪੀ ਦੇ ਸੀਨੀਅਰ ਆਗੂ ਦੇਵ ਪ੍ਰਿਆ ਤਿਆਗੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਬਣ ਸਕੇ। ਇਸ ਮੌਕੇ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।