ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਮਿਲੇਗੀ ਨਵੀਂ ਦਿਸ਼ਾ : ਡਾ. ਸੀਮਾਂਤ ਗਰਗ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਦਫ਼ਤਰ ਵਿਚ
Publish Date: Tue, 24 Nov 2026 05:56 PM (IST)
Updated Date: Tue, 24 Nov 2026 05:58 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ਦੇ ਦਫ਼ਤਰ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ’ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਨਵਾਂ ਅਧਿਆਏ ਲਿਖੇਗਾ। ਇਸ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਇਹ ਵਿਚਾਰ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦੇ ਮੈਡੀਕਲ ਸੈੱਲ ਦੇ ਦਫ਼ਤਰ ਵਿਖੇ ਅਕਾਲੀ ਦਲ ਦੇ ਮੋਗਾ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਹੋਰ ਅਕਾਲੀ ਆਗੂਆਂ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਸਚਿਨ ਗਰਗ, ਕੌਂਸਲਰ ਵਿੱਕੀ ਸਿਤਾਰਾ, ਭਾਜਪਾ ਦੇ ਸੂਬਾ ਪਬਲੀਸਿਟੀ ਸੈੱਲ ਦੇ ਕੋ-ਕਨਵੀਨਰ ਰਾਹੁਲ ਗਰਗ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਸੁਕੇਸ਼ ਸੂਦ, ਮਜ਼ਦੂਰ ਸੈੱਲ ਪੰਜਾਬ ਦੇ ਸੂਬਾ ਕੋ-ਕਨਵੀਨਰ ਕਮਲ ਘਾਰੂ, ਵਿਜੇ ਮਿਸ਼ਰਾ, ਸੰਜੀਵ ਅਗਰਵਾਲ, ਰਾਜਨ ਸੂਦ, ਉਮਾਕਾਂਤ, ਕਮਲ ਕੁਮਾਰ, ਚੇਤਨ ਸ਼ਰਮਾ, ਇਕਬਾਲ ਸਿੰਘ ਮੰਗੇਵਾਲਾ, ਨਰਿੰਦਰਪਾਲ, ਰਾਜਿੰਦਰ ਗਾਬਾ, ਕੁਲਭੂਸ਼ਣ ਜੈਦਕਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੁਖਜੀਵਨ ਸਿੰਘ, ਸੁੱਖਾ ਰੌਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੇਵ ਆਸ਼ੀਸ਼, ਭੁਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਛੇ ਸਾਲ ਬਾਅਦ ਮੁੜ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਅਤੇ ਗੱਠਜੋੜ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਹ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਜਾਣ, ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਵਾਰ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਗੱਠਜੋੜ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿਚ ਸਹਾਇਕ ਹੋਵੇਗਾ।