- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੋਂ ਨਜ਼ਦੀਕੀ ਪਿੰਡ ਰੌਲੀ ਵਿਖੇ ਹਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਇੱਥੋਂ ਨਜ਼ਦੀਕੀ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਰੌਲੀ ਵਾਲਿਆਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੀ ਸਲਾਨਾ 24ਵੀਂ ਬਰਸੀ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਰੌਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਵਾਸੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਰੌਲੀ ਵਾਲਿਆਂ ਨੇ ਦੱਸਿਆ ਕਿ ਇਸ ਵਾਰ ਬਰਸੀ ਸਮਾਗਮ ਦੇ ਸਬੰਧ ਵਿਚ 4 ਅਪ੍ਰੈਲ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਆਰੰਭਤਾਂ ਹੋਵੇਗੀ 12 ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਸਮਾਪਤੀ ਭੋਗ ਪਾਏ ਜਾਣਗੇ। ਬਾਬਾ ਹਰਵਿੰਦਰ ਸਿੰਘ ਖ਼ਾਲਸਾ ਰੌਲੀ ਵਾਲਿਆਂ ਨੇ ਦੱਸਿਆ ਕਿ ਇਸ ਵਾਰ 5 ਅਪ੍ਰੈਲ ਨੂੰ ਬੱਚਿਆਂ ਨੂੰ ਦਸਤਾਰ ਅਤੇ ਬਾਣੀ ਨਾਲ ਜੋੜਨ ਲਈ ਉਨ੍ਹਾਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਜੇ ਤੋਂ ਬੱਚਿਆਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਇਸੇ ਦਿਨ ਹੀ ਇਕ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ ਜਾਵੇਗੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆ। ਉਨ੍ਹਾਂ ਦੱਸਿਆ 6 ਅਪ੍ਰੈਲ ਨੂੰ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਰੋਕੋ ਕੈਂਸਰ ਮੁਹਿਮ ਤਹਿਤ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ਮਰੀਜ਼ਾਂ ਦੀ ਸਰੀਰਕ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ। 8 ਅਪ੍ਰੈਲ ਨੂੰ ਸ਼ੰਕਰਾ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਮੁਫਤ ਚੈੱਕ ਅਪ ਅਤੇ ਆਪਰੇਸ਼ਨ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਲੈਂਜ਼ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵੱਲੋਂ ਪਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਅਤੇ ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਮਹਾਂਪੁਰਖਾਂ ਦੀ ਯਾਦ ਵਿਚ 9, 10, 11 ਅਪ੍ਰੈਲ ਨੂੰ 7 ਵਜੇ ਤੋਂ ਲੈ ਕੇ 10 ਵਜੇ ਤੱਕ ਰਾਤਰੀ ਦੇ ਦੀਵਾਨ ਸਜਾਏ ਜਾਣਗੇ, ਜਿੱਥੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। 12 ਅਪ੍ਰੈਲ ਨੂੰ ਆਖ਼ਰੀ ਦਿਨ ਅਖੰਡ ਪਾਠਾਂ ਦੀ ਸਮਾਪਤੀ ਤੋਂ ਉਪਰੰਤ ਮਹਾਨ ਸੰਤ ਸਮਾਗਮ ਵਿਚ 10 ਵਜੇ ਤੋਂ ਲੈ ਕੇ 2 ਵਜੇ ਤੱਕ ਦੀਵਾਨ ਸਜਣਗੇ 12 ਅਪ੍ਰੈਲ ਨੂੰ ਸਵੇਰ ਤੋਂ ਸ਼ਾਮ ਤੱਕ ਡਾ. ਇਕਬਾਲ ਸਿੰਘ ਰੌਲੀ ਵੱਲੋਂ ਸੰਗਤਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ ਅਤੇ ਮੁਫ਼ਤ ਦਵਾਈਆਂ ਦੇ ਲੰਗਰ ਲਗਾਏ ਜਾਣਗੇ। ਸੰਤ ਬਾਬਾ ਹਰਵਿੰਦਰ ਸਿੰਘ ਜੀ ਖ਼ਾਲਸਾ ਰੌਲੀ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਇਸ ਬਰਸੀ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ।