- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ: ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਦਾ ਸਲਾਨਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਪ੍ਰੰਗਣ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰੇ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਸੀ। ਵਿਦਿਆਰਥੀਆਂ ਵਿਚ ਆਪਣੇ ਸਲਾਨਾ ਨਤੀਜੇ ਨੂੰ ਦੇਖਣ ਲਈ ਖਾਸਾ ਚਾਅ ਦਿਖਾਈ ਦਿੱਤਾ ਅਤੇ ਮਾਪਿਆਂ ਦੀ ਭਾਰੀ ਹਾਜ਼ਰੀ ਨਾਲ ਸਮਾਗਮ ਹੋਰ ਵੀ ਰੰਗੀਨ ਬਣ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਲਾਨਾ ਨੰਬਰਾਂ ਦੇ ਰਿਪੋਰਟ ਕਾਰਡ ਵੰਡੇ ਗਏ। ਇਸ ਦੇ ਨਾਲ ਹੀ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਮੇਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਫੋਟੋ ਸਟੈਂਡ ਵੀ ਲਗਾਇਆ ਗਿਆ, ਜਿੱਥੇ ਬੱਚਿਆਂ ਅਤੇ ਮਾਪਿਆਂ ਨੇ ਯਾਦਗਾਰੀ ਤਸਵੀਰਾਂ ਖਿੱਚਵਾ ਕੇ ਇਸ ਖਾਸ ਦਿਨ ਨੂੰ ਯਾਦਗਾਰ ਬਣਾਇਆ। ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਮੈਨੇਜ਼ਮੈਂਟ ਵੱਲੋਂ ਬੱਚਿਆਂ ਦੀ ਪੜ੍ਹਾਈ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਇੰਸ ਪ੍ਰੈਕਟੀਕਲ, ਖੇਡਾਂ ਅਤੇ ਕੰਪਿਊਟਰ ਪ੍ਰੋਜੈਕਟਰ ਸਮੇਤ ਹਰ ਤਰ੍ਹਾਂ ਦੀ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਗਈ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰੀ ਸਿੱਖਿਆ ਮਿਲ ਸਕੇ। ਸਕੂਲ ਦੇ ਪ੍ਰਿੰਸੀਪਲ ਬਾਇਜੂ ਵਿਜੇ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਲਗਨ ਨਾਲ ਕੀਤੀ ਗਈ ਮਿਹਨਤ ਦਾ ਹੀ ਨਤੀਜਾ ਹੈ ਕਿ ਸਕੂਲ ਦਾ ਰਿਜ਼ਲਟ 100 ਫੀਸਦੀ ਰਿਹਾ। ਸਾਰੇ ਵਿਦਿਆਰਥੀਆਂ ਨੇ ਵਧੀਆ ਨੰਬਰ ਹਾਸਲ ਕਰਦੇ ਹੋਏ ਕਾਮਯਾਬੀ ਪ੍ਰਾਪਤ ਕੀਤੀ। ਨਰਸਰੀ ਬਲਾਕ ‘ਸਪਰਿੰਗ ਪਰਲ’ ਦੀ ਇੰਚਾਰਜ ਮੈਡਮ ਅਨੁਪਮ ਸ਼ਰਮਾ ਦੀ ਰਹਿਨੁਮਾਈ ਹੇਠ ਛੋਟੇ ਬੱਚਿਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ। ਸਮਾਗਮ ਦੌਰਾਨ ਮਾਪਿਆਂ ਵੱਲੋਂ ਵੀ ਅਧਿਆਪਕਾਂ ਦੀ ਮਿਹਨਤ ਦੀ ਖੂਬ ਸਰਾਹਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਸਿਰਫ ਪੜ੍ਹਾਈ ਹੀ ਨਹੀਂ, ਸਗੋਂ ਬੱਚਿਆਂ ਦੇ ਰਹਿਣ-ਸਹਿਣ ਦੇ ਢੰਗ, ਖੇਡਾਂ ਅਤੇ ਮਨੋਰੰਜਨਕ ਗਤੀਵਿਧੀਆਂ ’ਤੇ ਵੀ ਖਾਸ ਧਿਆਨ ਦੇ ਰਿਹਾ ਹੈ, ਜਿਸ ਨਾਲ ਬੱਚਿਆਂ ਦੇ ਸਰਵਾਂਗੀਣ ਵਿਕਾਸ ਨੂੰ ਉਤਸ਼ਾਹ ਮਿਲ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਬਾਇਜੂ ਵਿਜੇ ਅਤੇ ਕੋਆਰਡੀਨੇਟਰ ਮੈਡਮ ਅਨੁਪਮ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਸਕੂਲ ਨੂੰ ਇਹ ਸਫਲਤਾ ਮਿਲੀ ਹੈ। ਚੇਅਰਮੈਨ ਨਰ ਸਿੰਘ ਬਰਾੜ ਅਤੇ ਸਕੂਲ ਮੈਨੇਜ਼ਮੈਂਟ ਨੇ ਵੀ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਸਕੂਲ ਵੱਲੋਂ ਬੱਚਿਆਂ ਦੇ ਚੰਗੇ ਭਵਿੱਖ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖੀ ਜਾਵੇਗੀ।