ਵਿਧਾਇਕ ਬਿਲਾਸਪੁਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਚੈੱਕ ਭੇਟ ਕੀਤਾ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ
Publish Date: Thu, 12 Nov 2026 04:13 PM (IST)
Updated Date: Thu, 12 Nov 2026 04:15 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਤਿਕਾਰ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਆਂਗਣਵਾੜੀ ਵਰਕਰਾਂ ਨੂੰ 11 ਲੱਖ 31ਹਜ਼ਾਰ 600 ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸੀ ਡੀ ਪੀ ਓ ਮੈਡਮ ਦੀ ਹਾਜਰੀ ਵਿੱਚ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿੱਥੇ ਉਹ ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ਤੇ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੀ ਇਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕੰਮ ਅਤੇ ਸਮਰਪਣ ਦੀ ਕਦਰ ਕਰਦਿਆਂ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਸੀਡੀਪੀਓ ਮੈਡਮ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖਾਲਸਾ, ਸੰਗਠਨ ਇੰਚਾਰਜ ਅਤੇ ਡਾਇਰੈਕਟਰ ਡੇਅਰੀ ਬੋਰਡ ਦਵਿੰਦਰ ਸਿੰਘ ਤਖਤੂਪੁਰਾ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸਰਪੰਚ ਜਸਪ੍ਰੀਤ ਕੌਰ, ਐੱਮਸੀ ਅਮਨਦੀਪ ਸਿੰਘ, ਸਰਪੰਚ ਜਗਤਾਰ ਸਿੰਘ ਬੁੱਟਰ, ਸਰਪੰਚ ਜਸਮੇਲ ਸਿੰਘ ਰਾਜੂ ਰਣਸੀਂਹ ਖੁਰਦ, ਸਰਪੰਚ ਪ੍ਰਿੰਸ ਬੁਰਜ ਹਮੀਰਾ, ਸਰਪੰਚ ਪਰਮਪ੍ਰੀਤ ਸਿੰਘ ਬੀੜ ਰਾਊਕੇ, ਬਲਾਕ ਪ੍ਰਧਾਨ ਜਸਵਿੰਦਰ ਕੁਮਾਰ ਟੀਨੂੰ ਅਤੇ ਬਲਾਕ ਕੋਆਰਡੀਨੇਟਰ ਪਵਨਦੀਪ ਸਿੰਘ ਰਾਮੂੰਵਾਲਾ ਹਰਚੋਕਾ, ਯੂਥ ਆਗੂ ਜਗਸੀਰ ਸਿੰਘ ਸਮੇਤ ਆਂਗਣਵਾੜੀ ਵਰਕਰਾਂ ਹਾਜ਼ਰ ਸਨ।