ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਸਥਾਨਕ ਇਲਾਕੇ ਦੀ ਨਾਮਵਰ
Publish Date: Mon, 28 Sep 2026 04:01 PM (IST)
Updated Date: Mon, 28 Sep 2026 04:03 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਸ਼ਹੀਦ- ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਨਾਲ ਸਬੰਧਤ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ।ਜਿਸ ਦੌਰਾਨ ਬੱਚਿਆਂ ਨੇ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਵਾਲੀਆ, ਮੈਨੇਜਰ ਸੋਨਿਕਾ ਵਾਲੀਆ, ਵਾਈਸ ਚੇਅਰਮੈਨ ਨਿਖਿਲ ਵਾਲੀਆ, ਐੱਚਆਰ ਮੈਨੇਜਰ ਨਿਧੀ ਵਾਲੀਆ, ਪ੍ਰਿੰਸੀਪਲ ਭਰਤ ਕਾਲੀਆ ਅਤੇ ਵਾਈਸ ਪ੍ਰਿੰਸੀਪਲ ਰੇਖਾ ਭੰਡਾਰੀ ਨੇ ਸਾਰਿਆਂ ਨੂੰ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੀ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਸਾਡੀ ਆਪਣੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਰੱਖਣੀ ਅਤੇ ਦੇਸ਼ ਨੂੰ ਵਿਕਾਸ ਤੇ ਤਰੱਕੀ ਦੇ ਰਾਹ ਤੇ ਲੈ ਜਾਣ ਵਿਚ ਪਾਇਆ ਯੋਗਦਾਨ ਹੀ ਅਜਿਹੇ ਦੇਸ਼ ਭਗਤਾਂ ਦੀ ਕੁਰਬਾਨੀ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ।