- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਰਾਮੂੰਵਾਲਾ ਨਵਾਂ ਵਿਖੇ ਸਮੂਹ ਨਗਰ ਨਿਵਾਸੀ ਅਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਸਰਬਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਥਾ ਵਾਚਕ ਗਿਆਨੀ ਹਰਪਾਲ ਸਿੰਘ ਠੱਟਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਲਦੀਪ ਸਿੰਘ ਖ਼ਾਲਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਸਰਪੰਚ, ਕੁਲਦੀਪ ਸਿੰਘ ਬਾਰਵਾਲਾ ਯੂਐੱਸਏ, ਪਰਮਿੰਦਰ ਸਿੰਘ ਸੰਧੂ ਪ੍ਰਧਾਨ ਬਾਬਾ ਪੂਰਨ ਦਾਸ ਕਮੇਟੀ, ਗੁਰਮੀਤ ਕਾਕਾ ਨੰਬਰਦਾਰ, ਲਾਲ ਸਿੰਘ ਕਨੇਡਾ, ਮੋਹਣ ਸਿੰਘ ਤੇ ਜਿੰਦਰ ਬਾਰਵਾਲਾ ਮੈਂਬਰ ਪੰਚਾਇਤ, ਜਸਵਿੰਦਰ ਜੱਸਾ ਠੇਕੇਦਾਰ, ਧਰਮ ਸਿੰਘ ਪੰਜਾਬ ਪੁਲਿਸ, ਤਜਿੰਦਰ ਫੌਜੀ, ਭੁਪਿੰਦਰ ਜਾਝੀ, ਜਗਰਾਜ ਸਿੰਘ ਸੰਧੂ, ਪਿੰਦਰ ਗਿੱਲ, ਗੁਰਮੁੱਖ ਸਿੰਘ, ਗੁਰਭੇਜ ਸਿੰਘ, ਬਲਦੇਵ ਸਿੰਘ ਪ੍ਰਧਾਨ, ਲਵਪ੍ਰੀਤ ਪੀਤਾ, ਲਖਵੀਰ ਸਿੰਘ, ਮਨਪ੍ਰੀਤ ਪੀਤਾ, ਜਸਪ੍ਰੀਤ ਸਿੰਘ, ਗਗਨਾ ਆਦਿ ਹਾਜ਼ਰ ਸਨ।