ਗੁਰੂ ਸਾਹਿਬ ਦੀ ਮਹਿਮਾ ਦਾ ਕੀਤਾ ਗੁਣਗਾਨ ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ
Publish Date: Tue, 24 Nov 2026 04:04 PM (IST)
Updated Date: Tue, 24 Nov 2026 04:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਦੌਲੇਵਾਲਾ ਮਾਇਰ ਵਿਖੇ ਸਥਿਤ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਨੀਂਹ ਸੰਤ ਬਾਬਾ ਤੁਸੀਂ ਦਾਸ ਜੀ ਝੁੱਗੀ ਵਾਲਿਆਂ ਵੱਲੋਂ ਰੱਖੀ ਗਈ ਸੀ। ਸਮਾਗਮ ਦੌਰਾਨ ਗੁਰਬਾਣੀ ਦਾ ਜਾਪ ਅਤੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗਿਆਨੀ ਮਹਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਚਾਰ ਉਦਾਸੀਆਂ ਅਤੇ ਮਨੁੱਖਤਾ ਨੂੰ ਦਿੱਤੇ ਗਏ ਮਹਾਨ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਪੰਗਤਾਂ ਵਿਚ ਬਿਠਾ ਕੇ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਕਾ ਲੰਗਰ ਛਕਾਇਆ ਗਿਆ। ਇਸ ਮੌਕੇ ਸੇਵਾਦਾਰ ਕੁਲਵਿੰਦਰ ਸਿੰਘ ਮਨੇਸ, ਅਮਰੀਕ ਸਿੰਘ ਚਾਨੀ, ਗੱਜਣ ਸਿੰਘ, ਬਿੰਦਰ ਸਿੰਘ ਕੇਬਲ ਵਾਲੇ, ਡਾ. ਬਾਜ ਸਿੰਘ, ਸੁਖਦੇਵ ਸਿੰਘ ਕੁੱਕੜ, ਇਕਬਾਲ ਲਹੋਰੀਆ, ਸਰਪੰਚ ਸੁਖਵਿੰਦਰ ਸਿੰਘ, ਸਤਨਾਮ ਸਿੰਘ ਸੱਤਾ, ਛਿੰਦਾ ਗਾਬਾ, ਸੈਕਟਰੀ ਇੰਦਰਜੀਤ ਸਿੰਘ, ਨਿਰਮਲ ਸਿੰਘ ਸਾਬਕਾ ਸਰਪੰਚ, ਸੂਬਾ ਸਿੰਘ ਪਿੰਡੀ ਵਾਲਾ, ਹਰਪ੍ਰੀਤ ਸਿੰਘ ਵਿਰਦੀ, ਡਾ. ਹਰਦਿਆਲ ਸਿੰਘ, ਬਲਜੀਤ ਸਿੰਘ ਬਿਜਲੀ ਵਾਲੇ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਸਪੋਰਟਸ ਕਲੱਬ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।