ਪ੍ਰਕਾਸ਼ ਪੁਰਬ ’ਤੇ ਸ਼ਬਦ ਕੀਰਤਨ ਸਰਵਣ ਕੀਤਾ
ਸੰਸਥਾ ਰਾਜੇਂਦਰਾ ਪਬਲਿਕ
Publish Date: Tue, 24 Nov 2026 05:13 PM (IST)
Updated Date: Tue, 24 Nov 2026 05:16 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸੰਸਥਾ ਰਾਜੇਂਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਸਮੇਤ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸ਼ਰਧਾ ਭਾਵਨਾ ਨਾਲ ਸ਼ਬਦ ਕੀਰਤਨ ਸਰਵਣ ਕੀਤਾ। ਇਸ ਦੌਰਾਨ ਸਕੂਲ ਦਾ ਸਮੁੱਚਾ ਮਾਹੌਲ ਭਗਤੀਮਈ ਬਣਿਆ ਰਿਹਾ। ਸਾਰਿਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਸਮਾਨਤਾ, ਸੇਵਾ, ਸੱਚਾਈ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਚੰਗੇ ਸੰਸਕਾਰ ਅਪਣਾਉਣ, ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।