- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵੇ ਦੇ ਪ੍ਰਸਿੱਧ ਇਤਿਹਾਸਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮਾਲਵੇ ਦੇ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮਾਗਮ ਦੌਰਾਨ ਅਸਥਾਨਾਂ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵਿੱਚੋਂ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸਜੇ ਧਾਰਮਿਕ ਦੀਵਾਨਾਂ ਵਿਚ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਸੋਹਣ ਸਿੰਘ, ਭਾਈ ਕਮਲਜੀਤ ਸਿੰਘ ਆਲਮਵਾਲਾ, ਭਾਈ ਸੱਤਪਾਲ ਸਿੰਘ ਬਾਘਾ ਪੁਰਾਣਾ, ਭਾਈ ਗੁਰਮੁਖ ਸਿੰਘ ਬਹੋਨਾ ਅਤੇ ਭਾਈ ਇਕਬਾਲ ਸਿੰਘ ਲੰਗੇਆਣਾ ਅਤੇ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮੁੱਦੋਕੇ ਵਾਲਿਆਂ ਨੇ ਵੀ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਬਹੁਤ ਹੀ ਸਤਿਕਾਰ ਅਤੇ ਸ਼ਰਧਾ ਦਾ ਦਿਹਾੜਾ ਹੈ। ਸਾਨੂੰ ਅਜਿਹੇ ਪਾਵਨ ਦਿਹਾੜੇ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਨੂੰ ਯਾਦ ਕਰਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੁੱਖਾ ਸਿੰਘ ਮੋਗਾ, ਧਰਮ ਸਿੰਘ ਕਾਲੇਕੇ, ਕੁਲਬੀਰ ਸਿੰਘ ਕੋਠੇ ਬੱਤੀ, ਮੁਹੱਬਤ, ਦਰਸ਼ਨ ਸਿੰਘ ਡਰੋਲੀ ਭਾਈ, ਚਮਕੌਰ ਸਿੰਘ ਚੰਦ ਪੁਰਾਣਾ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।