ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦਾ ਕੀਤਾ ਪਾਠ ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀਆਂ
Publish Date: Tue, 24 Nov 2026 03:52 PM (IST)
Updated Date: Tue, 24 Nov 2026 03:55 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀਆਂ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਵਿਚ ਆਪਣੀ ਵਿਸ਼ੇਸ਼ ਪਛਾਣ ਰੱਖਣ ਵਾਲੇ ਬੀਬੀਐੱਸ ਗਰੁੱਪ ਆਫ਼ ਸਕੂਲਜ਼ ਦੇ ਹਿੱਸੇ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦਨਵਾਂ ਤਹਿਸੀਲ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਹ ਵਿੱਦਿਅਕ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਪ੍ਰਾਰਥਨਾ ਸਭਾ ਦੌਰਾਨ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਅਤੇ ਅਧਿਆਤਮਿਕ ਰੰਗ ਵਿੱਚ ਰੰਗਿਆ ਹੋਇਆ ਸੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਨੂੰ ਦਿੱਤੇ ਗਏ ਮਹਾਨ ਸੰਦੇਸ਼ਾਂ ਨਾਲ ਸਬੰਧਤ ਬਹੁਤ ਹੀ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਇਨ੍ਹਾਂ ਚਾਰਟਾਂ ਰਾਹੀਂ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਰਮਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਇਕ ਧਾਰਮਿਕ ਤਿਉਹਾਰ ਨਹੀਂ, ਸਗੋਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪਵਿੱਤਰ ਮੌਕਾ ਹੈ।