ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਦਫ਼ਤਰ ਦੁੱਨੇਕੇ ਵਿਖੇ ਕਰਵਾਇਆ ਧਾਰਮਿਕ ਸਮਾਗਮ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮਹਾਨ ਸਿੱਖ ਜਰਨੈਲ, ਸੂਰਬੀਰ ਯੋਧੇ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਦਫ਼ਤਰ ਦੁੱਨੇਕੇ ਨਹਿਰ ਉੱਪਰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸਮੁੱਚੀ ਅਗਵਾਈ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਵੱਲੋਂ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ, ਕਿਸਾਨਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਸੰਘਰਸ਼, ਕੁਰਬਾਨੀ, ਬਹਾਦਰੀ ਅਤੇ ਸਮਾਜਿਕ ਬਰਾਬਰੀ ਦੀ ਇਕ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਸੰਘਰਸ਼ ਕੀਤਾ ਅਤੇ ਦਬੇ-ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਇਤਿਹਾਸਕ ਕਦਮ ਚੁੱਕੇ। ਉਨ੍ਹਾਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਫ਼ੈਸਲਾ ਸਮਾਜਿਕ ਬਰਾਬਰੀ ਅਤੇ ਕਿਸਾਨੀ ਹੱਕਾਂ ਦੇ ਇਤਿਹਾਸ ਵਿਚ ਬੇਹੱਦ ਮਹੱਤਵਪੂਰਨ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਨੂੰ ਸਿਖਾਇਆ ਕਿ ਜ਼ੁਲਮ ਅੱਗੇ ਕਦੇ ਵੀ ਝੁਕਣਾ ਨਹੀਂ ਚਾਹੀਦਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਗਿਆਨੀ ਮਨਪ੍ਰੀਤ ਸਿੰਘ ਅਤੇ ਗਿਆਨੀ ਸ਼ਿੰਦਰਪਾਲ ਸਿੰਘ ਦੌਲਤਪੁਰਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਪਾਠਾਂ ਦੀ ਸਮਾਪਤੀ ਉਪਰੰਤ ਗਿਆਨੀ ਪਰਮਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ, ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਤੇਗ ਵਰਤਾਇਆ ਗਿਆ ਅਤੇ ਸੰਗਤਾਂ ਲਈ ਅਤੁੱਟ ਗੁਰੂ ਕੇ ਲੰਗਰ ਲਗਾਏ ਗਏ। ਇਸ ਦੌਰਾਨ ਸੰਗਤਾਂ ਨੇ ਬੜੀ ਸ਼ਰਧਾ ਨਾਲ ਗੁਰੂ ਕਾ ਲੰਗਰ ਛਕਿਆ ਅਤੇ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੂਬਾ ਆਗੂ ਭੁਪਿੰਦਰ ਸਿੰਘ ਮਹੇਸ਼ਰੀ, ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ, ਭਾਈ ਘਨੱਈਆ ਜੀ ਜਲ ਸੇਵਾ ਸੋਸਾਇਟੀ ਜੱਥਾ ਮੋਗਾ ਦੇ ਪ੍ਰਧਾਨ ਹਰਮਨਦੀਪ ਸਿੰਘ ਦੇਵਗਨ, ਹਰਜਸ ਸਿੰਘ ਖਾਲਸਾ, ਰਜਿੰਦਰ ਸਿੰਘ ਖਾਲਸਾ, ਪ੍ਰੇਮ ਲਾਲ ਪੁਰੀ, ਕੁਲਵਿੰਦਰ ਸਿੰਘ, ਰਾਮ ਸਨੇਹੀ ਮਿੰਟੂ, ਹਰਮਨਪ੍ਰੀਤ ਸਿੰਘ, ਨਰਿੰਦਰ ਪਾਲ ਸਿੰਘ, ਗੁਰਬਚਨ ਸਿੰਘ, ਮੋਦਨ ਸਿੰਘ, ਲਖਵਿੰਦਰ ਸਿੰਘ ਰੌਲੀ, ਜਗਸੀਰ ਸਿੰਘ ਜੱਗੀ ਬਾਘਾਪੁਰਾਣਾ, ਅਰਵਿੰਦਰ ਸਿੰਘ ਰੌਲੀ, ਦਰਸ਼ਨ ਸਿੰਘ ਗਿੱਲ, ਗੁਰਦੋਰ ਸਿੰਘ, ਸੁਖਦੇਵ ਸਿੰਘ ਚੋਟੀਆਂ ਖੁਰਦ, ਜਗਤਾਰ ਸਿੰਘ ਚੋਟੀਆਂ ਖੁਰਦ, ਬੰਤ ਸਿੰਘ ਨਿਧਾਵਾਲਾ, ਬਿਕਰ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਹਰਨੇਕ ਸਿੰਘ ਫਤਿਹਗੜ੍ਹ, ਗੁਰਮੇਲ ਸਿੰਘ, ਸੂਰਤ ਸਿੰਘ ਕਾਦਰਵਾਲਾ, ਮੋਹਣ ਸਿੰਘ ਜੀਂਦੜਾ, ਜੁਗਰਾਜ ਸਿੰਘ, ਹਰਭਗਵਾਨ ਸਿੰਘ, ਸੰਜੀਵ ਸ਼ਰਮਾ, ਨਰਿੰਦਰ ਕੁਮਾਰ, ਗੁਰਮੇਲ ਸਿੰਘ ਡਗਰੂ, ਬੂਟਾ ਸਿੰਘ, ਸੁਖਦੇਵ ਸਿੰਘ, ਪਿਸ਼ੋਰਾ ਸਿੰਘ ਮੰਡੀ ਜਮਾਲ, ਮਲਕੀਤ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਸਾਹਿਬ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਹਰਜੀਵਨ ਸਿੰਘ, ਜਗਸੀਰ ਸਿੰਘ, ਸੁਖਦੇਵ ਸਿੰਘ ਰਾਜੇਆਣਾ, ਜਗਰਾਜ ਸਿੰਘ ਮਨਾਵਾਂ, ਬਲਕਰਨ ਸਿੰਘ ਢਿੱਲੋਂ ਜ਼ਿਲ੍ਹਾ ਮੀਡੀਆ ਸਕੱਤਰ, ਗੁਰਬਚਨ ਸਿੰਘ ਚਨੂਵਾਲਾ, ਗੁਰਮੀਤ ਮੋਗਾ, ਹਰਦੀਪ ਸਿੰਘ, ਬੂਟਾ ਸਿੰਘ ਪਡੋਰੀ, ਨਿਰਮਲ ਸਿੰਘ ਪਡੋਰੀ, ਬਲਾਕ ਪ੍ਰਧਾਨ ਜਸਵੰਤ ਸਿੰਘ ਪਡੋਰੀ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ ਮੌਜਗੜ੍ਹ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਰਕੇਸ਼ ਸਿੰਘ ਭੇਖਾ, ਕੁਲਵੰਤ ਸਿੰਘ ਲੁਹਾਰਾ, ਬਾਬੂ ਸਿੰਘ, ਚਰਨਜੀਤ ਸਿੰਘ, ਕੇਵਲ ਸਿੰਘ, ਗੁਰਦੇਵ ਸਿੰਘ ਬਲਾਕ ਪ੍ਰਧਾਨ, ਮੇਜਰ ਸਿੰਘ, ਗੁਰਮੀਤ ਸਿੰਘ, ਕਰਮਜੀਤ ਸਿੰਘ, ਲਾਲ ਸਿੰਘ, ਮਨਪ੍ਰੀਤ ਸਿੰਘ, ਜਸਮੇਲ ਸਿੰਘ, ਪ੍ਰਕਾਸ਼ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਲਾਭ ਸਿੰਘ ਮਾਣੂਕੇ, ਮਨਜੀਤ ਸਿੰਘ ਬਰਾੜ ਭਲੂਰ, ਗੁਰਚਰਨ ਸਿੰਘ ਅਤੇ ਪਰਮਜੀਤ ਸਿੰਘ ਘਲ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਸੰਗਤਾਂ ਹਾਜ਼ਰ ਸਨ। ਸਮੁੱਚਾ ਸਮਾਗਮ ਸ਼ਰਧਾ, ਸੇਵਾ ਅਤੇ ਸਿੱਖ ਇਤਿਹਾਸ ਪ੍ਰਤੀ ਸਤਿਕਾਰ ਦੀ ਭਾਵਨਾ ਨਾਲ ਸੰਪੰਨ ਹੋਇਆ।