ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਨੇ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ
ਸ੍ਰੋਮਣੀ ਅਕਾਲੀ ਦਲ ਦੇ ਪਿੰਡ ਕੋਕਰੀ
Publish Date: Wed, 10 Dec 2025 06:19 PM (IST)
Updated Date: Wed, 10 Dec 2025 06:21 PM (IST)
ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ : ਸ਼੍ਰੋਮਣੀ ਅਕਾਲੀ ਦਲ ਦੇ ਪਿੰਡ ਕੋਕਰੀ ਕਲਾਂ ਤੋਂ ਬਲਾਕ ਸੰਮਤੀ ਉਮੀਦਵਾਰ ਕਰਮਜੀਤ ਸਿੰਘ ਕਾਕਾ ਵੱਲੋਂ ਪਿੰਡ ਵਿਚ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦਾ ਭਰੋਸਾ ਜਿੱਤਣ ਲਈ ਪਾਰਟੀ ਦੀਆਂ ਨੀਤੀਆ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਾਸੀ ਉਨ੍ਹਾਂ ਨੂੰ ਮਾਣ ਬਖਸ਼ਦੇ ਹਨ ਅਤੇ ਚੋਣਾਂ ਵਿਚ ਜਿਤਾਉਂਦੇ ਹਨ ਤਾਂ ਉਹ ਪਿੰਡ ਵਾਸੀਆਂ ਦੀਆਂ ਉਮੀਦਾਂ ’ਤੇ ਖਰੇ ਉੱਤਰਨਗੇ। ਇਸ ਸਮੇਂ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕਰ ਕੇ ਉਨ੍ਹਾਂ ਦੇ ਨਾਲ ਖੜ੍ਹਨ ਦਾ ਪੂਰਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤੇ ਬਲਾਕ ਸੰਮਤੀ ਦੀ ਚੋਣ ਲੜ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਅਕਾਲੀ ਦਲ ਪਹਿਲਾਂ ਤੋਂ ਵੀ ਜ਼ਿਆਦਾ ਸ਼ਕਤੀਸ਼ਾਲੀ ਪਾਰਟੀ ਬਣ ਕੇ ਲੋਕਾ ਸਾਹਮਣੇ ਆਵੇਗਾ, ਜਿਸ ਲਈ ਉਨ੍ਹਾਂ ਨੂੰ ਲੋਕਾਂ ਦੇ ਸਾਥ ਦੀ ਜ਼ਰੂਰਤ ਹੈ। ਇਸ ਸਮੇਂ ਮੈਂਬਰ ਕੇਵਲ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਜੰਗ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਸਾਬਕਾ ਮੈਂਬਰ ਜਸਵਿੰਦਰ ਸਿੰਘ, ਰਣਜੀਤ ਸਿੰਘ, ਜਗਮੋਹਣ ਸਿੰਘ ਜੱਗਾ, ਮਨਜਿੰਦਰ ਸਿੰਘ ਗਿੱਲ, ਚਰਨ ਸਿੰਘ ਨੰਬਰਦਾਰ, ਹਾਕਮ ਸਿੰਘ, ਸੁੱਖਾ ਸਿੰਘ, ਸ਼ਿੰਦਰ ਸਿੰਘ, ਚਰਨ ਸਿੰਘ ਕੈਨੇਡਾ, ਇਕਬਾਲ ਸਿੰਘ ਨੰਬਰਦਾਰ ਹਾਜ਼ਰ ਸਨ।