ਕੇਂਦਰ ਸਰਕਾਰ ਨੇ ਦੇਸ ਵਾਸੀਆਂ ਨੂੰ ਦਿੱਤਾ ਤੋਹਫ਼ਾ : ਸੰਧੂ
ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ
Publish Date: Sat, 28 Mar 2026 03:58 PM (IST)
Updated Date: Sun, 29 Mar 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਣ ਸਰਕਾਰ ਨੇ ਤੇਲ ਕੰਪਨੀਆਂ ਨੂੰ ਰਾਹਤ ਦਿੰਦਿਆਂ ਪੈਟਰੋਲ ਤੇ ਐਕਸਾਈਜ਼ ਡਿਊਟੀ 10 ਫੀਸਦੀ ਘਟਾ ਦਿੱਤੀ ਹੈ ਜਿਸ ਨਾਲ ਪੈਟਰੋਲ ਦੀਆਂ ਕੀਮਤਾਂ ਵਿਚ ਕਮੀਂ ਆਏਗੀ ਜਿਸ ਨਾਲ ਦੇਸ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਦੇਸ ਵਾਸੀਆਂ ਨੂੰ ਇਹ ਇਕ ਵੱਡਾ ਤੋਹਫ਼ਾ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਡੀਜ਼ਲ ਤੇ ਵੀ ਮੁਕੰਮਲ ਛੋਟ ਦੇ ਦਿੱਤੀ ਹੈ ਜਿਸ ਨਾਲ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਵੀ ਵੱਡਾ ਫਾਇਦਾ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਈਰਾਨ ਤੇ ਅਮਰੀਕਾ ਦੀ ਜੰਗ ਦੌਰਾਨ ਪੱਛਮੀ ਏਸ਼ੀਆ ਵਿਚ ਅਸਥਿਰਤਾ ਦਾ ਮਹੌਲ ਬਣਿਆ ਹੋਇਆ ਹੈ ਪਰ ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਤੇ ਯੋਗ ਅਗਵਾਈ ਕਰਕੇ ਭਾਰਤ ਆਪਣੇ ਆਪ ਵਿਚ ਇਕ ਸਮਰੱਥ ਦੇਸ਼ ਹੈ ਅਤੇ ਦੇਸ਼ ਵਿਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਵਿਚ ਕੋਈ ਕਮੀਂ ਨਹੀਂ ਆਵੇਗੀ। ਸੰਧੂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਦੌਰਾਨ ਦੇਸ਼ ਨੇ ਤਰੱਕੀ ਦੀਆਂ ਬੁਲੰਦੀਆਂ ਸਰ ਕੀਤੀਆਂ ਹਨ ਅਤੇ ਅੱਜ ਭਾਰਤ ਵਿਕਸਤ ਤੇ ਆਤਮ ਨਿਰਭਰ ਦੇਸ਼ ਹੈ ਜਿੱਥੇ ਕਿਸੇ ਵੀ ਕਿਸਮ ਦੇ ਕਿਸੇ ਭੰਡਾਰ ਦੀ ਕਮੀਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਸੂਬੇ ਦੇ ਲੋਕ ਭਾਜਪਾ ਸਰਕਾਰ ਲਿਆਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।