ਬੰਗਲਾਦੇਸ਼ ’ਚ ਹਿੰਦੂਆਂ ’ਤੇ ਹਮਲੇ ਦਾ ਵਿਰੋਧ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ
Publish Date: Thu, 08 Jan 2026 03:26 PM (IST)
Updated Date: Fri, 09 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਧਰਮਕੋਟ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਕੋਛੜ ਧਰਮਕੋਟ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਬੰਗਲਾਦੇਸ਼ ਵਿਚ ਹਿੰਦੂਆਂ ਦੀਆਂ ਹੱਤਿਆਵਾਂ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿਚ ਹਰ ਰੋਜ਼ ਵੱਡੇ ਪੱਧਰ ਤੇ ਹਿੰਦੂਆਂ ਨੂੰ ਮਾਰਿਆ ਜਾ ਰਿਹਾ ਹੈ, ਪਰ ਬੰਗਲਾਦੇਸ਼ ਸਰਕਾਰ ਇਸ ਨੂੰ ਰੋਕਣ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਬੰਗਲਾਦੇਸ਼ ਵਿਚ ਰਹਿਣ ਵਾਲੇ ਹਿੰਦੂਆਂ ਲਈ ਭਾਰਤ ਦੀਆਂ ਸਰਹੱਦਾਂ ਖੋਲ੍ਹੇ ਅਤੇ ਉਨ੍ਹਾਂ ਨੂੰ ਭਾਰਤ ਵਿਚ ਸ਼ਰਨ ਦੇਵੇ ਤਾਂ ਜੋ ਸਾਡੇ ਹਿੰਦੂ ਭਰਾ ਸੁਰੱਖਿਅਤ ਰਹਿ ਸਕਣ।