ਵਕੀਲ ਮਹਿਰੋਂ, ਮੋਗਾ : ਆਈਐੱਸਐੱਫ ਕਾਲਜ ਆਫ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਅਤੇ ਕਾਲਜ ਕੈਂਪਸ ਅਤੇ ਇਸਦੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਬੂਟੇ ਲਾਏ। ਬੂਟੇ ਲਾਉਣ ਦੀ ਸ਼ੁਰੂਆਤ ਆਈਐੱਸਐੱਫ ਕਾਲਜ ਆਫ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਲੋੜਵੰਦਾਂ ਨੂੰ ਰਾਸ਼ਨ ਵੰਡ ਕੇ ਕੀਤੀ।

ਇਸ ਮੌਕੇ ਟੀਐੱਲਐੱਫ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ, ਡਾ. ਆਸਥਾ ਗਰਗ, ਡਾਇਰੈਕਟਰ ਡਾ. ਜੀਡੀ ਗੁਪਤਾ, ਵਾਈਸ ਪਿੰ੍ਸੀਪਲ ਡਾ. ਆਰਕੇ ਨਾਰੰਗ, ਟੀਐੱਲਐੱਫ ਸਕੂਲ ਦੀ ਪਿੰ੍ਸੀਪਲ ਅੰਜੂ ਨਾਗਪਾਲ ਅਤੇ ਸਮੂਹ ਫੈਕਲਟੀ ਸਟਾਫ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਤੋਂ ਉੱਤਮ ਕੋਈ ਸੇਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਫਜੂਲ ਖਰਚ ਕਰਨ ਦੀ ਬਜਾਏ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਬੂਟੇ ਸਾਨੂੰ ਜਿੱਥੇ ਸਵੱਛ ਰੱਖਣ ਵਿਚ ਸਹਾਇਕ ਹੁੰਦੇ ਹਨ। ਇਸ ਮੌਕੇ ਕਾਲਜ ਦਾ ਫੈਕਲਟੀ ਸਟਾਫ ਆਦਿ ਹਾਜ਼ਰ ਸਨ।