- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਚੋਣ ਅਫ਼ਸਰ ਮੋਗਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸਡੀਐੱਮ ਗਗਨਦੀਪ ਨਿਹਾਲ ਸਿੰਘ ਵਾਲਾ ਦੇ ਹੁਕਮਾਂ ਤਹਿਤ ਬਲਾਕ ਨੋਡਲ ਅਫ਼ਸਰ ਕੁਲਵਿੰਦਰ ਸਿੰਘ ਦੀਨਾ ਸਾਹਿਬ ਦੀ ਰਹਿਨੁਮਾਈ ਹੇਠ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸੰਸਥਾ ਦੀ ਇਲੈਕਟਰੋਲ ਲਿਟਰੇਸੀ ਕਲੱਬ ਵੱਲੋਂ ਸਵੀਪ ਐਕਟੀਵਿਟੀ ਤਹਿਤ ਰੰਗੋਲੀ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਇਨ੍ਹਾਂ ਰੰਗੋਲੀ ਮੁਕਾਬਲਿਆਂ ਵਿੱਚ ਸਕੂਲ ਦੀਆਂ ਸੀਨੀਅਰ ਲੜਕੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਕੂਲ ਦੇ ਨੋਡਲ ਅਫ਼ਸਰ ਗੁਰਚਰਨ ਸਿੰਘ ਰਾਮਾਂ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਅਜਿਹੇ ਮੁਕਬਲਿਆਂ ਦੇ ਮਾਧਿਅਮ ਰਾਹੀਂ ਸੀਨੀਅਰ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਅੰਦਰ ਵੋਟ ਅਧਿਕਾਰ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੱਤ ਅਧਿਕਾਰ ਲੋਕਤੰਤਰ ਦਾ ਧੁਰਾ ਹੁੰਦਾ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਬੇਬਾਕ ਕਿਹਾ ਕਿ ਸਾਨੂੰ ਵੋਟ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਦਬਾਅ ਅਤੇ ਲਾਲਚ ਤੋਂ ਬਹੁਤ ਹੀ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ ਤਾਂ ਕਿ ਚੰਗੇ ਲੋਕ ਪ੍ਰਤੀਨਿਧਾਂ ਦੀ ਚੋਣ ਕੀਤੀ ਜਾ ਸਕੇ। ਸਕੂਲ ਪ੍ਰਬੰਧਕ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸੂਝਬੂਝ ਨਾਲ ਸਾਨੂੰ ਆਪਣੇ ਇਸ ਸੰਵਿਧਾਨਕ ਹੱਕ ਦੀ ਲਾਜ਼ਮੀ ਤੌਰ ਤੇ ਵਰਤੋਂ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਭਾਵਪੂਰਤ ਸੁਨੇਹਾ ਘਰ ਘਰ ਪਹੁੰਚਾਉਣ ਦੀ ਤਾਕੀਦ ਵੀ ਕੀਤੀ। ਮੈਡਮ ਮੀਨਾ ਜੈਨ, ਅਰਵਿੰਦਰ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਅਧਿਆਪਕਾਂ ਨੇ ਵੋਟ ਅਧਿਕਾਰ ਦੀ ਸਹੀ ਵਰਤੋਂ ਪ੍ਰਤੀ ਸੁਚੇਤ ਕੀਤਾ। ਇਸ ਮੁਕਾਬਲੇ ਵਿੱਚ ਨਮਨਦੀਪ ਕੌਰ, ਰਮਨਦੀਪ ਕੌਰ, ਅਮਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਮਨਿੰਦਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਬਲਜਿੰਦਰ ਕੌਰ ਦੀ ਕਾਰਗੁਜ਼ਾਰੀ ਬੇਹੱਦ ਸ਼ਲਾਘਾਯੋਗ ਰਹੀ।