- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗ ਣਨਾ- 2027 ਦੀ

30 ਨਵੰਬਰ ਤੱਕ ਸਵੈ-ਗਣਨਾ ਲਈ ਆਨਲਾਈਨ ਪੋਰਟਲ ਖੁੱਲ੍ਹਾ, ਘਰ ਬੈਠੇ ਭਰੋ ਵੇਰਵੇ : ਡੀਸੀ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜਨਗਣਨਾ-2027 ਦੀ ਪ੍ਰਕਿਰਿਆ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਿਜੀਟਲ ਐੱਲਈਡੀ ਵੈਨ ਰਾਹੀਂ ਧਰਮਕੋਟ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੇ ਮਹੱਤਵ, ਇਸ ਦੀ ਪ੍ਰਕਿਰਿਆ ਅਤੇ ਆਨਲਾਈਨ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਵਾਲਾ ਇੱਕ ਅਹਿਮ ਕੌਮੀ ਕਾਰਜ ਹੈ। ਇਸ ਵਿੱਚ ਹਰੇਕ ਪਰਿਵਾਰ ਵੱਲੋਂ ਸਹੀ ਅਤੇ ਮੁਕੰਮਲ ਜਾਣਕਾਰੀ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 'ਸਾਡੀ ਜਨਗਣਨਾ, ਸਾਡਾ ਵਿਕਾਸ' ਦੇ ਸੰਦੇਸ਼ ਨਾਲ ਚੱਲ ਰਹੀ ਡਿਜੀਟਲ ਐੱਲਈਡੀ ਵੈਨ ਲੋਕਾਂ ਨੂੰ ਸੌਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਵੈਨ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਤੱਕ ਪਹੁੰਚ ਰਹੀ ਹੈ। ਇਸੇ ਲੜੀ ਤਹਿਤ ਅੱਜ ਕੈਲਾ, ਬਾਜੇਕੇ, ਢੋਲੇਵਾਲਾ, ਸੈਦ ਮੁਹੰਮਦ, ਤੋਤਾ ਸਿੰਘ ਵਾਲਾ, ਖੰਬੇ, ਧਰਮ ਸਿੰਘ ਵਾਲਾ, ਕਾਦਰ ਵਾਲਾ ਅਤੇ ਫਤਹਿਗੜ੍ਹ ਪੰਜਤੂਰ ਵਿਖੇ ਆਡੀਓ-ਵੀਡੀਓ ਸੰਦੇਸ਼ਾਂ ਰਾਹੀਂ ਜਾਗਰੂਕਤਾ ਪੈਦਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਅੰਕੜਿਆਂ ਦੇ ਆਧਾਰ 'ਤੇ ਭਵਿੱਖ ਵਿੱਚ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਯੋਜਨਾਵਾਂ ਤਿਆਰ ਕਰਨ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਸਰਕਾਰੀ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵੀ ਇਹ ਅੰਕੜੇ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਉਪਲਬਧ ਹੈ। ਇਸ ਤਹਿਤ ਨਾਗਰਿਕ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਵੇਰਵੇ ਘਰ ਬੈਠੇ ਹੀ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਮੁਕੰਮਲ ਹੋਣ 'ਤੇ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸਈਆਈਡੀ) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਸੇਤੀਆ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ, 1948 ਦੇ ਉਪਬੰਧਾਂ ਅਨੁਸਾਰ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਜਾਣਕਾਰੀ ਬਿਨਾਂ ਕਿਸੇ ਝਿਜਕ ਦੇ ਸਹੀ ਢੰਗ ਨਾਲ ਮੁਹੱਈਆ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਧਰਮਕੋਟ ਸਬ-ਡਵੀਜ਼ਨ ਦੇ ਸਮੂਹ ਵਸਨੀਕਾਂ, ਗ੍ਰਾਮ ਪੰਚਾਇਤਾਂ, ਪਿੰਡਾਂ ਦੇ ਮੋਹਤਬਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਜਾਗਰੂਕਤਾ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਹਰੇਕ ਪਰਿਵਾਰ ਨੂੰ ਆਨਲਾਈਨ ਸਵੈ-ਗਣਨਾ ਬਾਰੇ ਜਾਣਕਾਰੀ ਦੇਣ, ਤਾਂ ਜੋ ਇਸ ਕੌਮੀ ਕਾਰਜ ਵਿੱਚ ਹਰ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।