ਜ਼ਿਲ੍ਹਾ ਪੱਧਰੀ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਇਆ ਪੰਜਾਬ ਸਟੇਟ ਕਾਉਂਸਲ ਫਾਰ
Publish Date: Tue, 17 Nov 2026 05:14 PM (IST)
Updated Date: Wed, 18 Nov 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਵੱਲੋਂ ਭਾਰਤ ਸਰਕਾਰ ਵਿਗਿਆਨ ਤੇ ਟੈਕਨਾਲੌਜੀ ਵਿਭਾਗ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਆਸ਼ੀਸ਼ ਕੁਮਾਰ ਸ਼ਰਮਾ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਨੋਡਲ ਕੋਆਰਡੀਨੇਟਰ ਬਾਲ ਵਿਗਿਆਨ ਕਾਂਗਰਸ ਪਲਵਿੰਦਰ ਸਿੰਘ ਸਰਾਂ ਦੇ ਸੁਚਾਰੂ ਪ੍ਰਬੰਧਾਂ ਹੇਠ ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਈ ਗਈ। ਇਸ ਦੌਰਾਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੌਜੀ ਵਿਭਾਗ ਅਤੇ ਪੰਜਾਬ ਰਾਜ ਦੀ ਵਿੱਦਿਅਕ ਖੋਜ ਤੇ ਟ੍ਰੇਨਿੰਗ ਕੌਂਸਲ ਐੱਸਸੀਈਆਰਟੀ ਪੰਜਾਬ ਵੱਲੋਂ ਸਪਾਂਸਰ ਇਸ 32ਵੀਂ ਬਾਲ ਵਿਗਿਆਨ ਕਾਂਗਰਸ 2026 ਵਿਚ ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਜੈਕਟ ਤਿਆਰ ਕਰਕੇ ਪੇਸ਼ ਕੀਤੇ। ਇਨ੍ਹਾਂ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਲਈ ਲੈਕਚਰਾਰ ਧਰਮਿੰਦਰ ਸਿੰਘ, ਲੈਕਚਰਾਰ ਕੰਵਲਜੀਤ ਕੌਰ, ਲੈਕਚਰਾਰ ਸੁਖਦੇਵ ਸਿੰਘ ਅਤੇ ਡਾਕਟਰ ਗੌਰਵ ਸ਼ਰਮਾ ਤੇ ਅਧਾਰਿਤ ਟੀਮ ਨੇ ਜੂਨੀਅਰ ਅਤੇ ਸੀਨੀਅਰ ਵਰਗਾਂ ਲਈ ਮੁਲਾਂਕਣ ਕਰਨ ਦੀ ਡਿਊਟੀ ਨਿਭਾਈ। ਵਿਦਿਆਰਥੀਆਂ ਦੇ ਰਿਫ਼ਰੈਸ਼ਮੈਂਟ ਤੇ ਖਾਣੇ ਦੇ ਪ੍ਰਬੰਧ ਅਤੇ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੰਚਾਰਜ ਪ੍ਰਿੰਸੀਪਲ ਵੀਰਪਾਲ ਕੌਰ, ਬਲਜੀਤ ਸਿੰਘ ਸੇਖਾ, ਅਰਵਿੰਦਰ ਸਿੰਘ ਤੇ ਕੈਂਪਸ ਮੈਨੇਜਰ ਵੱਲੋਂ ਸਹਿਯੋਗ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਦੇ ਜੂਨੀਅਰ ਗਰੁੱਪ ਵਿਚੋਂ ਸੈਕਰਡ ਹਾਰਟ ਸਕੂਲ ਮੋਗਾ ਤੋਂ ਮੈਡਮ ਯੋਗਿਤਾ ਦੀ ਅਗਵਾਈ ਹੇਠ ਰਾਇਨਾ ਅਤੇ ਮਿਸ਼ਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰਾ ਸਥਾਨ ਸਰਕਾਰੀ ਕੰਨਿਆ ਹਾਈ ਸਕੂਲ ਭਿੰਡਰ ਕਲਾਂ ਦੇ ਅਮਨਦੀਪ ਕੌਰ ਦੀ ਅਗਵਾਈ ਵਿਚ ਬਾਲ ਵਿਗਿਆਨੀ ਲਕਸ਼ਮੀ ਅਤੇ ਕਮਲਪ੍ਰੀਤ ਕੌਰ ਨੇ, ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਸਿੰਘਾਂਵਾਲਾ ਦੇ ਗਾਈਡ ਅਧਿਆਪਕ ਬਬੀਤਾ ਦੇ ਬਾਲ ਵਿਗਿਆਨੀ ਜਿੱਤਮੀਤ ਸਿੰਘ ਅਤੇ ਗੁਰਸੇਵਕ ਸਿੰਘ ਨੇ ਹਾਸਲ ਕੀਤਾ। ਇਸੇ ਤਰ੍ਹਾਂ ਸੀਨੀਅਰ ਗਰੁੱਪ ਦੀ ਪਹਿਲੀ ਪੁਜੀਸ਼ਨ ਪੀਐੱਮਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਬਾਲ ਵਿਗਿਆਨੀ ਰਮਨਦੀਪ ਕੌਰ ਅਤੇ ਮਨਜੋਤ ਕੌਰ ਨੇ ਹਾਸਿਲ ਕੀਤੀ। ਇਨ੍ਹਾਂ ਦਾ ਪ੍ਰਾਜੈਕਟ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਣਾਇਆ ਗਿਆ ਸੀ। ਦੂਸਰਾ ਸਥਾਨ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ ਬਾਲ ਵਿਗਿਆਨੀ ਨਵਜੀਤ ਕੌਰ ਅਤੇ ਸੁਖਮਨਪ੍ਰੀਤ ਕੌਰ ਗਾਈਡ ਅਧਿਆਪਕ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿਚ ਪ੍ਰਾਪਤ ਕੀਤਾ। ਤੀਸਰਾ ਸਥਾਨ ਗਾਈਡ ਅਧਿਆਪਕ ਦਿਲਰਾਜ ਸਿੰਘ ਦੀ ਅਗਵਾਈ ਹੇਠ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ ਵਿਦਿਆਰਥੀ ਗੁਰਬਿੰਦਰ ਸਿੰਘ ਖਹਿਰਾ ਤੇ ਖੁਸ਼ਮੀਤ ਸਿੰਘ ਬਾਵਾ ਨੇ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇੰਚਾਰਜ ਪ੍ਰਿੰਸੀਪਲ ਵੀਰਪਾਲ ਕੌਰ, ਮਨਦੀਪ ਕੌਰ ਤੇ ਜ਼ਿਲ੍ਹਾ ਕੋਆਰਡੀਨੇਟਰ ਪਲਵਿੰਦਰ ਸਿੰਘ ਸਰਾਂ, ਜ਼ਿਲ੍ਹਾ ਅਕਾਦਮਿਕ ਕੋਆਰਡੀਨੇਟਰ ਰੁਪਿੰਦਰਜੀਤ ਕੌਰ ਵੱਲੋਂ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਮੁਲਾਂਕਣ ਟੀਮ ਅਤੇ ਇੰਚਾਰਜ ਪ੍ਰਿੰਸੀਪਲ ਵੱਲੋਂ ਸਟੇਟ ਪੱਧਰ ’ਤੇ ਮੁਕਾਬਲਿਆਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸਫ਼ਲਤਾ ਲਈ ਆਸ਼ੀਰਵਾਦ ਦਿੱਤਾ।