ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਸਨਮਾਨਿਤ
ਹਲਕਾ ਨਿਹਾਲ ਸਿੰਘ
Publish Date: Wed, 28 Jan 2026 04:21 PM (IST)
Updated Date: Thu, 29 Jan 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਹਲਕਾ ਨਿਹਾਲ ਸਿੰਘ ਵਾਲਾ ਤੇ ਪਿੰਡ ਬਾਰੇਵਾਲ ਤੋਂ ਹਾਕਮ ਸਿੰਘ 10 ਪਰਿਵਾਰਾਂ ਸਮੇਤ ਵਾਰਿਸ ਪੰਜਾਬ ਦੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੋਗਾ ਖਣਮੁੱਖ ਭਾਰਤੀ ਪੱਤੋਂ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਅਤੇ ਸਰਕਲ ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ ਦੀ ਅਗਵਾਈ ਵਿਚ ਸ਼ਾਮਲ ਹੋਏ। ਇਸ ਮੌਕੇ ’ਤੇ ਗੱਲ ਕਰਦਿਆਂ ਹਾਕਮ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ ਪੰਜਾਬ ਦੇ ਭਲੇ ਦੀ ਇਕੋਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਸਾਰੇ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।