- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀਐੱਸ ਗਰੁੱਪ ਆਫ਼ ਸਕੂਲਜ਼

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਬੀਬੀਐੱਸ ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ-ਚੰਦਨਵਾਂ ਤਹਿਸੀਲ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਸਕੂਲ ਗਰੁੱਪ ਦੇ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਸਿੱਖਿਆ ਦੇ ਖੇਤਰ ’ਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ ਨੂੰ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਜਮਾਤਾਂ ਨੂੰ ਵੱਖ-ਵੱਖ ਸਜਾਵਟੀ ਸਮੱਗਰੀਆਂ ਨਾਲ ਸਜਾ ਕੇ ਆਪਣੀ ਕਲਾਤਮਿਕ ਪ੍ਰਤਿਭਾ, ਸਿਰਜਣਾਤਮਕ ਸੋਚ ਅਤੇ ਸੁਹਜ-ਸੁਆਦ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਥੀਮਾਂ ’ਤੇ ਆਧਾਰਿਤ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਰੰਗ-ਬਿਰੰਗੀਆਂ ਅਤੇ ਮਨਮੋਹਕ ਰੰਗੋਲੀਆਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਸਕੂਲ ਦੀ ਮੁੱਖ ਅਧਿਆਪਕਾ ਰਾਜਵਿੰਦਰ ਕੌਰ ਸੰਧੂ ਅਤੇ ਡਾਇਰੈਕਟਰ ਰਮਨ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਤਿਉਹਾਰਾਂ ਨੂੰ ਸਕੂਲ ਵਿਚ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਧਾਰਮਿਕ ਪਰੰਪਰਾਵਾਂ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਅੰਤ ਵਿਚ ਸਮੂਹ ਸਕੂਲ ਪਰਿਵਾਰ ਵੱਲੋਂ ਸਭ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।