- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਲਾ ਲਾਜਪਤ ਰਾਏ ਸਰਕਾਰੀ ਕਾਲਜ

ਅਵਤਾਰ ਸਿੰਘ ਪੰਜਾਬੀ ਜਾਗਰਣ ਅਜੀਤਵਾਲ: ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਖੁਸ਼ੀ ਵਿਚ ਕਾਲਜ ਪ੍ਰਿੰਸੀਪਲ ਡਾ. ਅਨੀਤ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਕਲਾਕਾਰ ਬੇਅੰਤ ਰਾਉਕੇ ਅਤੇ ਜੱਗਾ ਦੋਧਰ ਨੇ ਆਪਣੀ ਸੰਗੀਤਕ ਟੀਮ ਸਮੇਤ ਪੰਜਾਬੀ ਗੀਤਾਂ ਦੀ ਮਨਮੋਹਕ ਮਹਿਫ਼ਿਲ ਸਜਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਅਰਪਨਦੀਪ ਸਿੰਘ ਅਤੇ ਅਸਲਮ ਖਾਨ ਨੇ ਭੰਡਾਂ ਦੀ ਪੇਸ਼ਕਾਰੀ, ਰਮਨਜੋਤ ਕੌਰ ਨੇ ਗੀਤ ਅਤੇ ਨਵਦੀਪ ਤੇ ਸ਼ਿਖਾ ਨੇ ਸ਼ਾਨਦਾਰ ਡਾਂਸ ਪੇਸ਼ ਕਰਕੇ ਖੂਬ ਵਾਹ-ਵਾਹ ਖੱਟੀ। ਯੂਥ ਫੈਸਟੀਵਲ ਦੌਰਾਨ ਪੇਸ਼ ਕੀਤੀਆਂ ਗਈਆਂ ਇਨ੍ਹਾਂ ਵੱਖ-ਵੱਖ ਕਲਾਵਾਂ ਨੂੰ ਮੁੜ ਮੰਚ ਉੱਤੇ ਪੇਸ਼ ਕਰਨ ਦਾ ਮਕਸਦ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਮੁੱਚੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਸਾਹਮਣੇ ਲਿਆਉਣਾ ਸੀ। ਕਾਲਜ ਦੇ ਸੰਗੀਤ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ ਅਤੇ ਸਮੂਹ ਸਟਾਫ਼ ਦੀ ਭੂਮਿਕਾ ਸ਼ਲਾਘਾਯੋਗ ਰਹੀ। ਬਾਹਰੋਂ ਪਹੁੰਚੇ ਕਲਾਕਾਰਾਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਟੂਡੈਂਟਸ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।