- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦੀ ਪ੍ਰਮੁੱਖ ਸੰਸਥਾ ਬਲੂਮਿੰਗ ਬਡਜ਼ ਏਬੀਸੀ ਮੋਂਟੈਸਰੀ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਗਿਆ। ਸਮਾਗਮ ਦਾ ਪ੍ਰਬੰਧ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਕੀਤਾ ਗਿਆ। ਜਨਮਾਸ਼ਟਮੀ ਦੇ ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੇ ਜਨਮ ਅਤੇ ਧਰਮ ਦੀ ਸਥਾਪਨਾ ਲਈ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਦੱਸਿਆ ਗਿਆ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਅਧਰਮ, ਅਨਿਆਂ ਅਤੇ ਜ਼ੁਲਮ ਦਾ ਵਿਰੋਧ ਕਰਦਿਆਂ ਸੱਚਾਈ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਚੇਅਰਪਰਸਨ ਕਮਲ ਸੈਣੀ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ-ਅਰਚਨਾ ਕੀਤੀ ਗਈ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਪਰੰਤ ਰਾਧਾ-ਕ੍ਰਿਸ਼ਨ ਦੀਆਂ ਪੋਸ਼ਾਕਾਂ ਵਿਚ ਸਜੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਚਾਕਲੇਟ ਵੰਡ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਕੂਲ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਬੱਚਿਆਂ ਲਈ ਖੁਸ਼ੀਆਂ ਅਤੇ ਯਾਦਗਾਰ ਪਲਾਂ ਨਾਲ ਭਰਪੂਰ ਰਿਹਾ।