- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਖੋਸਾ ਪਾਂਡੋ ਵਿਖੇ ਧੰਨ-ਧੰਨ ਬਾਬਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪਿੰਡ ਖੋਸਾ ਪਾਂਡੋ ਵਿਖੇ ਧੰਨ-ਧੰਨ ਬਾਬਾ ਸਾਹਿਬ ਸਿੰਘ ਜੀ ਸ਼ਹੀਦ ਸਪੋਰਟਸ ਕਲੱਬ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਬੱਚਿਆਂ ਅੰਦਰ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪਹਿਲਾ ਅੰਡਰ-14 ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਮੈਦਾਨ ਵਿਚ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਖੇਡੇ। ਇਸ ਮੁਕਾਬਲੇ ਵਿਚ ਗੁਰੂ ਅੰਗਦ ਦੇਵ ਜੀ ਕ੍ਰਿਕਟ ਅਕੈਡਮੀ ਖੋਸਾ ਪਾਂਡੋ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਜਿੱਤ ਦਰਜ ਕੀਤੀ, ਜਦਕਿ ਸਲੀਣਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਜੇਤੂ ਟੀਮਾਂ ਦੇ ਖਿਡਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੁਰੂ ਅੰਗਦ ਦੇਵ ਜੀ ਕ੍ਰਿਕਟ ਅਕੈਡਮੀ ਦੀ ਮਾਲਕ ਕਰਮਜੀਤ ਕੌਰ ਅਤੇ ਬੱਚਿਆਂ ਦੇ ਕੋਚ ਗੁਰਵਿੰਦਰ ਸਿੰਘ ਬਾਠ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਧੰਨ-ਧੰਨ ਬਾਬਾ ਸਾਹਿਬ ਸਿੰਘ ਜੀ ਸ਼ਹੀਦ ਸਪੋਰਟਸ ਕਲੱਬ ਵੱਲੋਂ ਅੰਡਰ-14 ਵਰਗ ਦੇ ਬੱਚਿਆਂ ਲਈ ਕ੍ਰਿਕਟ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਅਜਿਹੇ ਖੇਡ ਮੁਕਾਬਲੇ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਡਾ. ਕਰਤਾਰ ਸਿੰਘ, ਇੰਦਰਪਾਲ ਸਿੰਘ ਪਲੰਬਰ, ਦਿਲਵੀਰ ਸਿੰਘ ਪੁੰਨੂੰ, ਚੰਦਰ ਸ਼ੇਖਰ ਸ਼ਰਮਾ, ਲਖਵੀਰ ਸਿੰਘ ਲੱਖੀ, ਪੂਰਨ ਸਿੰਘ, ਜੈਵੀਰ ਸ਼ਰਮਾ, ਗੁਰਤੇਜ ਰੋਮੀਓ, ਸੁੱਖਾ ਖੋਸਾ ਅਤੇ ਕੋਚ ਬਾਈ ਬਿੱਲਾ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।