- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਵਿਦਿਅਕ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਦੀਆਂ ਅੰਡਰ 19 ਫੁੱਟਬਾਲ ਲੜਕੀਆਂ ਜੈਸਮੀਨ ਕੌਰ ਕਲਾਸ ਗਿਆਰਵੀਂ ਸਾਇੰਸ, ਜਸਪ੍ਰੀਤ ਕੌਰ ਕਲਾਸ ਗਿਆਰਵੀਂ ਸਾਇੰਸ, ਰਵਨੀਤ ਕੌਰ ਕਲਾਸ ਗਿਆਰਵੀਂ ਸਾਇੰਸ ਤੇ ਸਮਰਦੀਪ ਕੌਰ ਕਲਾਸ ਗਿਆਰਵੀਂ ਸਾਇੰਸ ਨੇ ਸਟੇਟ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਟੀਮ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼ ਅਨੁਸ਼ਾਸਨ ਮਿਹਨਤ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਪ੍ਰਤਿਭਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਸਟੇਟ ਪੱਧਰ ਤੇ ਪਹੁੰਚਣਾ ਆਪਣੇ ਆਪ ਵਿੱਚ ਇੱਕ ਵੱਡੀ ਉਪਲਬਧੀ ਹੈ। ਖਿਡਾਰਨਾਂ ਨੇ ਮਜਬੂਤ ਟੀਮਾਂ ਦੇ ਖਿਲਾਫ ਬੇਹੱਦ ਆਤਮ ਵਿਸ਼ਵਾਸ ਨਾਲ ਖੇਡਦਿਆਂ ਆਪਣੇ ਹੁਨਰ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਪ੍ਰਦਰਸ਼ਨ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਵਿਚ ਮਾਨ ਅਤੇ ਖੁਸ਼ੀ ਦੀ ਲਹਿਰ ਨੂੰ ਪੈਦਾ ਕੀਤਾ। ਇਸ ਮੌਕੇ ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਸਮੂਹ ਖਿਡਾਰਨਾਂ ਤੇ ਫੁਟਬਾਲ ਕੋਚ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਤੇ ਉਤਸਾਹ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਤੇ ਸਕੂਲ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਖਿਡਾਰਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਪ੍ਰੇਰਿਤ ਕਰੇਗੀ।