ਸੁਸਾਇਟੀ ਨੇ ਲੜਕੀ ਦੇ ਵਿਆਹ ਲਈ ਸਾਮਾਨ ਭੇਟ ਕੀਤਾ
ਹਿਊਮਨ ਇੰਪਾਵਰਮੈਂਟ ਸੁਸਾਇਟੀਜਾਣਕਾਰੀ ਦੇਣ ਸਮੇਂ ਮਹਿਲਾ ਵਿੰਗ ਟੀਮ ਨਾਲ ਹਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਹੋਰ।
Publish Date: Wed, 04 Feb 2026 04:04 PM (IST)
Updated Date: Thu, 05 Feb 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵੱਲੋਂ ਸਮਾਜਿਕ ਅਤੇ ਧਾਰਮਿਕ ਕੰਮਾਂ ਦੇ ਵਿਚ ਲਗਾਤਾਰ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਜਿਸ ਦੇ ਚਲਦੇ ਅੱਜ ਮਹਿਲਾ ਵਿੰਗ ਟੀਮ ਵੱਲੋਂ ਲੜਕੀ ਨੂੰ ਵਿਆਹ ਦੇ ਵਿਚ ਜ਼ਰੂਰਤ ਦਾ ਸਮਾਨ ਦਿੱਤਾ ਗਿਆ ।ਇਸ ਮੌਕੇ ’ਤੇ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੀ ਰਹੇ ਮੌਜੂਦ ਜਾਣਕਾਰੀ ਦਿੰਦੇ ਹੋਏ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਹਿਊਮਨ ਇੰਪਾਵਰਮੈਂਟ ਸੁਸਾਇਟੀ ਵੱਲੋਂ ਲਗਾਤਾਰ ਸਮਾਜਿਕ ਅਤੇ ਧਾਰਮਿਕ ਕੰਮਾਂ ਦੇ ਵਿਚ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ 14 ਦਸੰਬਰ ਨੂੰ ਪੰਜ ਜਰੂਰਤਮੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ ਅਤੇ 11 ਜਨਵਰੀ ਨੂੰ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਅੱਜ ਅਸੀਂ ਇਕ ਲੜਕੀ ਦੇ ਵਿਆਹ ਵਿਚ ਜਰੂਰਤ ਦਾ ਸਮਾਨ ਮੁਹੱਈਆ ਕਰਵਾਇਆ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਡੀ ਸੰਸਥਾ ਲਗਾਤਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਕੰਮ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ’ਤੇ ਮਨਜੀਤ ਕੌਰ ਜ਼ਿਲ੍ਹਾ ਸਕੱਤਰ ਅਤੇ ਹੋਰ ਵੀ ਮੈਂਬਰ ਮੌਜੂਦ ਰਹੇ।