
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਦੁਆਰਾ ਸਾਹਿਬ ਬਾਬਾ ਪੂਰਨਦਾਸ ਜੀ

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ: ਗੁਰਦੁਆਰਾ ਸਾਹਿਬ ਬਾਬਾ ਪੂਰਨਦਾਸ ਜੀ ਰਾਮੂੰਵਾਲਾ ਨਵਾਂ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਦਸਵੀਂ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਛੇਵੀਂ ਪਾਤਸ਼ਾਹੀ ਗੁਰੂਸਰ ਮੱਦੋਕੇ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਲਾਲ ਸਿੰਘ ਵੱਲੋਂ ਨਗਰ ਦੀ ਸੁੱਖ-ਸ਼ਾਂਤੀ ਤੇ ਨਗਰ ਦੀ ਵਿਦੇਸ਼ ਬੈਠੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਇਸ ਮੌਕੇ ਬਲਦੇਵ ਸਿੰਘ ਪ੍ਰਧਾਨ ਦੇ ਸਮੂਹ ਪਰਿਵਾਰ ਵੱਲੋਂ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਤਿਆਰ ਕੀਤਾ ਗਿਆ। ਇਸ ਮੌਕੇ ਪ੍ਰਮਿੰਦਰ ਸਿੰਘ ਪਿੰਦਾ ਸੰਧੂ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਮੰਦਰ ਸਿੰਘ ਪ੍ਰਧਾਨ, ਗੁਰਤੇਜ ਸਿੰਘ, ਬਲਦੇਵ ਸਿੰਘ ਪ੍ਰਧਾਨ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਲਖਵੀਰ ਸਿੰਘ, ਬਿੱਕਰ ਸਿੰਘ, ਪਿੰਦਰ ਗਿੱਲ, ਜੀਤ ਸਿੰਘ ਨੱਤ, ਜਗਦੀਪ ਸਿੰਘ, ਰਣਜੀਤ ਸਿੰਘ ਮਨੀਲਾ, ਮੰਗਲ ਸਿੰਘ, ਸੀਤਲ ਸਿੰਘ, ਜਸਵਿੰਦਰ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ ।