ਰਾਮਨੌਮੀ ਦਾ ਪਾਵਨ ਤਿਉਹਾਰ ਮਨਾਇਆ
ਡਾ. ਮਾਣਿਕ ਮੈਮੋਰੀਅਲ
Publish Date: Thu, 26 Mar 2026 03:43 PM (IST)
Updated Date: Fri, 27 Mar 2026 03:59 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਡਾ. ਮਾਣਿਕ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਰਾਮਨੌਮੀ ਦੇ ਪਾਵਨ ਤਿਉਹਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੰਜਕ ਪੂਜਣ ਦੌਰਾਨ ਕਾਲਜ ਵਿਚ ਮਾਂ ਦੁਰਗਾ ਦੀ ਆਰਤੀ ਕੀਤੀ ਗਈ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਨੂੰ ਰਾਮਨੌਮੀ ਦੇ ਤਿਉਹਾਰ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੰਜਕ ਪੂਜਣ ਵੀ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਭਗਤੀਮਈ ਗੀਤ ਅਤੇ ਕਵਿਤਾਵਾਂ ਪੇਸ਼ ਕਰਕੇ ਮਾਹੌਲ ਨੂੰ ਧਾਰਮਿਕ ਰੰਗ ਵਿਚ ਰੰਗ ਦਿੱਤਾ। ਬੀਏ ਦੀ ਵਿਦਿਆਰਥਣ ਦੁਆਰਾ ਰਾਮ ਜੀ ਦੀ ਜੀਵਨੀ ਉੱਪਰ ਚਾਨਣਾ ਪਾਇਆ ਗਿਆ। ਕਾਲਜ ਦੇ ਡੀਨ ਨੇ ਇਸ ਤਰ੍ਹਾਂ ਦੇ ਕਾਰਜਕ੍ਰਮਾਂ ਨੂੰ ਵਿਦਿਆਰਥੀਆਂ ਦੇ ਚੰਗੇ ਚਰਿੱਤਰ ਨਿਰਮਾਣ ਲਈ ਮਹੱਤਵਪੂਰਨ ਦੱਸਿਆ। ਅੰਤ ਵਿਚ ਸਭ ਨੇ ਮਿਲ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਕਾਲਜ ਦੇ ਅਸਸਿਟੈਂਟ ਪ੍ਰੋਫ਼ੈਸਰ ਅਰਵਿੰਦਰ ਸਿੰਘ, ਮਨਪ੍ਰੀਤ ਕੌਰ, ਤਨਵੀਰ ਕੌਰ, ਅਨੁਰਾਗ ਕੌਰ, ਕਾਜਲ, ਨਸੀਬ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।