ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਨਿੰਦਣਯੋਗ : ਸੰਨੀ ਗਿੱਲ
ਦਲਿਤਾਂ ਦੇ ਮਸੀਹਾ ਅਤੇ ਭਾਰਤੀ ਸੰਵਿਧਾਨ
Publish Date: Thu, 02 Apr 2026 03:35 PM (IST)
Updated Date: Fri, 03 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਦਲਿਤਾਂ ਦੇ ਮਸੀਹਾ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਜੋ ਬੇਅਦਬੀ ਕੀਤੀ ਗਈ ਹੈ ਇਹ ਇਕ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ ਕਿਉਂਕਿ ਡਾਕਟਰ ਭੀਮ ਰਾਓ ਅੰਬੇਡਕਰ ਪੂਰੇ ਦੇਸ਼ ਦੇ ਸਤਿਕਾਰਯੋਗ ਪਾਤਰ ਹਨ ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਰਚਨਾ ਹੈ, ਨਹੀਂ ਕੀਤੀ ਸਗੋਂ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦਬੇ ਕੁਚਲੇ ਕਹੇ ਜਾਣ ਵਾਲੇ ਦਲਿਤ ਲੋਕਾਂ ਨੂੰ ਉੱਚਾ ਚੁੱਕਣ ਲਈ ਲਾਇਆ ਅਤੇ ਉਨ੍ਹਾਂ ਨੂੰ ਬਣਦੇ ਅਧਿਕਾਰ ਦਿਵਾਕੇ ਉਨ੍ਹਾਂ ਨੂੰ ਉਹ ਰੁਤਬਾ ਦਿਵਾਇਆ ਜਿਸਦੇ ਉਹ ਸਦੀਆਂ ਤੋਂ ਸਹੀ ਹੱਕਦਾਰ ਸਨ ਅਤੇ ਅੱਜ ਦਲਿਤ ਸਮਾਜ ਉਨ੍ਹਾਂ ਨੂੰ ਆਪਣੇ ਮਸੀਹਾ ਸਮਝਦੇ ਹਨ ਪਰ ਜਿਨ੍ਹਾਂ ਸ਼ਰਾਰਤੀ ਲੋਕਾਂ ਨੇ ਅਜਿਹੀ ਘਟਨਾ ਨੂੰ ਅੰਜ਼ਾਮ ਦਿੱਤਾ ਉਨ੍ਹਾਂ ਨੂੰ ਸਰਕਾਰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹੈਰਤਅੰਗੇਜ਼ ਗੱਲ ਇਹ ਹੈ ਕਿ ਜਿਹੜੀ ਆਪ ਸਰਕਾਰ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਦਫਤਰ ਵਿਚ ਲਗਵਾਈਆਂ ਗਈਆਂ ਹਨ, ਉਸੇ ਸਰਕਾਰ ਦੇ ਰਾਜ ਵਿਚ ਦੇਸ਼ ਦੀ ਇਕ ਮਹਾਨ ਸ਼ਖ਼ਸੀਅਤ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਅਤੇ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ਰਾਰਤੀ ਅਨਸਰ ਫੜ੍ਹੇ ਨਹੀਂ ਗਏ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਇਸ ਘਟਨਾ ਪ੍ਰਤੀ ਚਿੰਤਤ ਤੇ ਸੰਜੀਦਾ ਨਹੀਂ। ਸੰਨੀ ਗਿੱਲ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਪੂਰਾ ਦਲਿਤ ਸਮਾਜ ਸੜਕਾਂ ’ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦਲਿਤ ਸਮਾਜ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਘਟਨਾਂ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਕਿ ਆਖ਼ਰ ਅਜਿਹੀ ਘਿਨਾਉਣੀ ਹਰਕਤ ਪਿੱਛੇ ਕਿੰਨਾ ਲੋਕਾਂ ਦੇ ਹੱਥ ਹਨ ਅਤੇ ਇਹ ਸਾਜਿਸ਼ ਕਿਉਂ ਰਚੀ ਗਈ। ਸੰਨੀ ਗਿੱਲ ਨੇ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਦੀ ਸਖ਼ਤ ਨਿੰਦਿਆ ਕਰਦੇ ਹਨ।