- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਆਗੂਆਂ ਬੇਅੰਤ ਸਿੰਘ ਮੱਲੇਆਣਾ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਪ੍ਰਸ਼ਾਸਨ ਵੱਲੋਂ ਜਾਣਕਾਰੀ ਇਕੱਠੀ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲਣ ਵਿੱਚ ਦੇਰੀ ਹੋ ਰਹੀ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਮਈ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਯੂਨੀਅਨ ਆਗੂਆਂ ਬੇਅੰਤ ਸਿੰਘ ਮੱਲੇਆਣਾ ਨੇ ਦੱਸਿਆ ਕਿ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਸੀ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਪ੍ਰਸ਼ਾਸਨ ਵੱਲੋਂ ਜਾਣਕਾਰੀ ਇਕੱਠੀ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਕਾਰਨ ਪਰੇਸ਼ਾਨ ਹਨ ਅਤੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਸਮੇਂ ਸਿਰ ਮਿਲਣਾ ਉਨ੍ਹਾਂ ਦਾ ਹੱਕ ਹੈ।ਯੂਨੀਅਨ ਆਗੂਆਂ ਨੇ ਕਿਹਾ ਕਿ ਧਰਨੇ ਰਾਹੀਂ ਪ੍ਰਸ਼ਾਸਨ ਦੇ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮਈ ਦੀ ਗੜ੍ਹੇਮਾਰੀ ਦੌਰਾਨ ਨੁਕਸਾਨੀਆਂ ਫਸਲਾਂ ਦਾ ਯੋਗ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।