ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ’ਚ ਬੱਚਿਆਂ ਦਾ ਸਵਾਗਤ
ਸ਼ਹਿਰ ਦੀ ਪ੍ਰਮੁੱਖ ਵਿਦਿਅਕ
Publish Date: Fri, 16 Jan 2026 03:27 PM (IST)
Updated Date: Sat, 17 Jan 2026 04:01 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਨੇ ਅੱਜ ਸਰਦੀਆਂ ਦੀਆਂ ਲੰਬੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਦਾ ਸਕੂਲ ਵਿਚ ਵਾਪਸ ਆਉਣ ਤੇ ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਸਵਾਗਤ ਕੀਤਾ। ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ, ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ, ਡਾ. ਮੁਸਕਾਨ ਗਰਗ, ਡੀਨ ਅਕਾਦਮਿਕ, ਹੈੱਡ ਮੈਜਿਸਟ੍ਰੇਟ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਨੂੰ ਸਕੂਲ ਦੇ ਮਾਹੌਲ ਨਾਲ ਦੁਬਾਰਾ ਜੋੜਨ ਲਈ ਅੱਜ ਇੱਕ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਸੈਸ਼ਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।