- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕੌਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਐੱਲਟੀਐੱਚ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ। ਇਸ ਦਿਨ ਬੱਚੇ ਰਾਧਾ ਅਤੇ ਕ੍ਰਿਸ਼ਨ ਦੇ ਰੂਪ ਵਿਚ ਸੱਜ ਕੇ ਸਕੂਲ ਪਹੁੰਚੇ। ਬੱਚਿਆਂ ਦੁਆਰਾ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਵੱਖ ਵੱਖ ਝਾਕੀਆਂ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਨੂੰ ਕ੍ਰਿਸ਼ਨਾ ਮੰਦਰ ਦੇ ਦਰਸ਼ਨ ਵੀ ਕਰਵਾਏ ਗਏ। ਜਿੱਥੇ ਬੱਚਿਆਂ ਨੂੰ ਜਨਮ ਅਸ਼ਟਮੀ ਨਾਲ ਸਬੰਧਤ ਵੱਖ ਵੱਖ ਪਰੰਪਰਾਵਾਂ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਦੀਪ ਸਿੰਘ ਵਾਲੀਆ, ਮੈਨੇਜਰ ਮੈਡਮ ਸੋਨਿਕਾ ਵਾਲੀਆ, ਵਾਈਸ ਚੇਅਰਮੈਨ ਨਿਖਿਲ ਵਾਲੀਆ, ਐੱਚਆਰ ਮੈਨੇਜਰ ਮੈਡਮ ਨਿਧੀ ਵਾਲੀਆ ਅਤੇ ਪ੍ਰਿੰਸੀਪਲ ਰੇਖਾ ਭੰਡਾਰੀ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਸਕੂਲ ਵਿਚ ਅਜਿਹੇ ਤਿਉਹਾਰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵੱਖ ਵੱਖ ਸੰਸਕ੍ਰਿਤੀਆਂ, ਪਰੰਪਰਾਵਾਂ ਅਤੇ ਤਿਉਹਾਰਾਂ ਤੋਂ ਜਾਣੂ ਕਰਵਾਉਣਾ ਅਤੇ ਹਰ ਧਰਮ ਦੇ ਪ੍ਰਤੀ ਪੂਰੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਹੈ।