ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਕੁਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਚਲਾਈ ਜਾ ਰਹੀ ''ਸਰਕਾਰੀ ਗਊਸ਼ਾਲਾ'' ਨੂੰ ਸਿੱਧੇ ਤੌਰ ਉੱਤੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਗਊਸ਼ਾਲਾ ਵਿੱਚ ਮੌਜੂਦਾ ਸਮੇਂ 283 ਪਸ਼ੂ ਹਨ ਜਿਨਾਂ੍ਹ ਦੀ ਸੰਭਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸਿੱਧੀ ਨਿਗਰਾਨੀ ਹੇਠ ਹੀ ਵਧੀਆ ਤਰੀਕੇ ਨਾਲ ਕੀਤੇ ਜਾਣ ਦੀ ਯੋਜਨਾ ਹੈ। ਡੀਸੀ ਸੰਦੀਪ ਹੰਸ ਨੇ ਦੱਸਿਆ ਕਿ ਗਊ ਧੰਨ ਦੀ ਸੇਵਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਰਧਾਪੂਰਵਕ ਇਹ ਜਿੰਮੇਵਾਰੀ ਚੁੱਕਣ ਲਈ ਪੂਰੀ ਤਰਾਂ੍ਹ ਤਿਆਰ ਹੈ ਪਰ ਇਸ ਗੱਲ ਤੋਂ ਵੀ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਇਸ ਜਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਵਿੱਚ ਜ਼ਿਲ੍ਹਾ ਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਦੀ ਵਡੇਰੀ ਲੋੜ੍ਹ ਹਮੇਸ਼ਾਂ ਰਹਿਣੀ ਹੈ। ਇਸ ਦੇ ਨਾਲ ਹੀ ਸਮੇਂ-ਸਮੇਂ ਅਤੇ ਪੈਰ-ਪੈਰ ਉੱਤੇ ਜ਼ਿਲ੍ਹਾ ਵਾਸੀਆਂ ਦੀਆਂ ਸਲਾਹਾਂ ਵੀ ਮਾਰਗ ਦਰਸ਼ਕ ਦਾ ਕੰਮ ਕਰਨਗੀਆਂ। ਉਨਾਂ੍ਹ ਕਿਹਾ ਕਿ ਉਮੀਦ ਕਰਦੇ ਹਾਂ ਕਿ ਲੋਕਾਂ ਵੱਲੋਂ ਇਸ ਕਾਰਜ ਵਿੱਚ ਤਨੋਂ, ਮਨੋਂ ਅਤੇ ਧਨੋਂ ਸਹਿਯੋਗ ਅਤੇ ਪਿਆਰ ਮਿਲਦਾ ਰਹੇਗਾ। ਉਨਾਂ੍ਹ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਵਿੱਚ ਦਿੱਤੇ ਜਾਣ ਵਾਲੇ ਦਾਨ ਨੂੰ ਖਰਚਣ ਪੂਰਨ ਤੌਰ 'ਤੇ ਪਾਰਦਰਸ਼ਤਾ ਵਰਤੀ ਜਾਵੇਗੀ। ਉਨਾਂ੍ਹ ਕਿਹਾ ਕਿ ਇਸ ਗਊਸ਼ਾਲਾ ਨੂੰ ਚਲਾਉਣ ਲਈ ਹਰ ਜ਼ਰੂਰੀ ਧਿਰ ਦੀ ਨੁਮਾਇੰਦਗੀ ਨਾਲ ਕਮੇਟੀ ਦਾ ਗਠਨ ਕੀਤਾ ਹੈ। ਇਸ ਦਾਨ ਰਾਸ਼ੀ ਨੂੰ ਖਰਚਣ ਲਈ ਵਿਅਕਤੀਗਤ ਤੌਰ ''ਤੇ ਕਿਸੇ ਨੂੰ ਵੀ ਅਧਿਕਾਰਤ ਨਹੀਂ ਕੀਤਾ ਗਿਆ ਹੈ। ਉਨਾਂ੍ਹ ਮੁੜ ਦੁਹਰਾਇਆ ਕਿ ਦਾਨੀਆਂ ਦੇ ਭਰੋਸੇ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।