ਮਾਨ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ : ਹਰਜਿੰਦਰ ਸਿੰਘ
ਸ਼ਾਨਦਾਰ ਚਾਰ ਸਾਲ ਭਗਵੰਤ
Publish Date: Fri, 03 Apr 2026 04:10 PM (IST)
Updated Date: Sat, 04 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਬੱਧਣੀ ਵਿਚ ਜਨ ਸਭਾ ਕੀਤੀ ਗਈ ਜਿਸ ਦੌਰਾਨ ਮਾਨ ਸਰਕਾਰ ਵੱਲੋਂ 4 ਸਾਲਾਂ ਵਿਚ ਕੀਤੇ ਗਏ ਸ਼ਾਨਦਾਰ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਜਨ ਸਭਾ ਨੂੰ ਸੰਬੋਧਨ ਕਰਦਿਆਂ ਬਲਾਕ ਸੰਮਤੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਸਾਲਾਂ ਵਿਚ ਹੀ ਪੂਰਾ ਕਰ ਦਿੱਤਾ ਹੈ। ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਨੇ ਕਿਹਾ ਕਿ ਨਿਹਾਲ ਸਿੰਘ ਵਾਲਾ ਹਲਕੇ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਹੈ। ਇਸ ਸਮੇਂ ਸਰਪੰਚ ਰਾਜਪਾਲ ਸਿੰਘ ਰਣੀਆ, ਬਲਾਕ ਪ੍ਰਧਾਨ ਜਗਮੀਤ ਸਿੰਘ ਰਣੀਆ, ਸਰਪੰਚ ਅਜੈਬ ਸਿੰਘ, ਹਰਜਿੰਦਰ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਸਾਧੂ ਸਿੰਘ, ਸੁਖਦੀਪ ਸਿੰਘ ਮੈਂਬਰ, ਸ਼ਿੰਦਰ ਸਿੰਘ ਮੈਂਬਰ, ਜਸਵੰਤ ਸਿੰਘ, ਬਲਵਿੰਦਰ ਸਿੰਘ ਅਤੇ ਕੁਲਵੰਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।