- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ ਦੇ

ਮਨਦੀਪ ਸਿੰਘ ਝਾਂਜੀ ਪੰਜਾਬੀ ਜਾਗਰਣ ਬੱਧਨੀ ਕਲਾਂ: ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਰਕਾਰ ਵੱਲੋਂ 9 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਕਲਾਸ ਰੂਮਾਂ ਦੀ ਉਸਾਰੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਖਾਵਾਂ ਮਾਹੌਲ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਸਮਰੱਥਾ ਵਿਚ ਹੋਰ ਨਿਖਾਰ ਆਵੇਗਾ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਨਵੇਂ ਉਪਰਾਲੇ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਧੁਨਿਕ ਸਹੂਲਤਾਂ ਨਾਲ ਲੈਸ ਵਧੀਆ ਸਿੱਖਿਆ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਭੁੱਲਰ, ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਨੰਬਰਦਾਰ, ਚੇਅਰਮੈਨ ਰਵੀ ਸ਼ਰਮਾ, ਨੰਬਰਦਾਰ ਜਗਰਾਜ ਸਿੰਘ, ਗੋਰੀ ਸ਼ੰਕਰ ਪ੍ਰਿੰਸੀਪਲ ਸਕੂਲ, ਬਲਰਾਜ ਸ਼ਰਮਾ, ਰਣਧੀਰ ਸਿੰਘ ਸਮੂਹ ਸਟਾਫ਼ ਹਾਜ਼ਰ ਸੀ।