- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਗੌਰ ਮਿੰਟ ਪੈਨਸ਼ਨਰਜ਼

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਖੇ ਹੋਈ। ਸਰਬਜੀਤ ਸਿੰਘ ਦੌਧਰ ਨੇ ਸਟੇਜ ਦੀ ਕਾਰਵਾਈ ਬਹੁਤ ਹੀ ਸੁੱਚਜੇ ਢੰਗ ਨਾਲ ਨਿਭਾਈ। ਉਨ੍ਹਾਂ ਸਮੂਹ ਸਬ ਡਵੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ 25 ਨਵੰਬਰ ਨੂੰ ਮੈਂਬਰਸ਼ਿਪ ਦਾ ਜ਼ਿਲ੍ਹੇ ਦਾ ਹਿੱਸਾ ਜਮ੍ਹਾਂ ਕਰਵਾਉਣ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਲੈਕ ਸੁਖਮੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜਮ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਸਾਂਝੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ 13 ਨਵੰਬਰ ਤੋਂ 19 ਨਵੰਬਰ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਦੀ ਕੜੀ ਵਜੋਂ 18 ਨਵੰਬਰ ਨੂੰ ਮੋਗਾ ਜ਼ਿਲ੍ਹੇ ਵਿਚੋਂ ਜਥੇਬੰਦੀ 121 ਸਾਥੀਆਂ ਦਾ ਤਿੰਨ ਬੱਸਾਂ ਅਤੇ ਗੱਡੀਆਂ ਦਾ ਕਾਫਲਾ ਧਰਮਕੋਟ, ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਤੋਂ ਸਵੇਰੇ ਸਾਢੇ ਸੱਤ ਵਜੇ ਰਵਾਨਾ ਹੋਵੇਗਾ। ਪੈਨਸ਼ਨਰਾਂ ਇਸ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਅਤੇ ਸਰਕਾਰ ਪ੍ਰਤੀ ਗੁੱਸਾ ਅਤੇ ਨਫ਼ਰਤ ਹੋਣ ਕਰਕੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਭਜਨ ਸਿੰਘ ਗਿੱਲ ਸੂਬਾ ਪ੍ਰਧਾਨ ਨੇ ਸੰਘਰਸ਼ ਦੇ ਅਗਲੇ ਪੜਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦਿਆਂ ਦੱਸਿਆ ਕਿ ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਫੈਸਲੇ ਮੁਤਾਬਕ *1 ਦਸੰਬਰ ਤੋਂ 5 ਦਸੰਬਰ ਤੱਕ ਸਾਰੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੋਂ ਮਾਰਚ ਕਰਦੇ ਹੋਏ ਮੁਲਾਜਮ ਪੈਨਸ਼ਨਰ ਆਪ ਵਿਧਾਇਕਾਂ ਦੀ ਰਹਾਇਸ਼ ਤੇ ਪਹੁੰਚ ਕੇ ਪੰਜਾਬ ਸਰਕਾਰ ਦੇ ਪੁਤਲੇ ਸਾੜਣਗੇ* ਅਤੇ ਫਿਰ ਪੰਜਾਬ ਸਰਕਾਰ ਦੇ ਮੰਤਰੀਆ ਵਿਧਾਇਕਾਂ ਦੇ ਫੁੱਲ ਗੰਦੇ ਨਾਲੇ ਵਿੱਚ ਪਾਏ ਜਾਣਗੇ ਜਿਸ ਵਿਚ ਹਜਾਰਾਂ ਮੁਲਾਜਮ ਪੈਨਸ਼ਨਰ ਵੱਡੀ ਗਿਣਤੀ ਵਿਚ ਨਾਹਰਿਆਂ ਦੀ ਗੂੰਜ ਚ ਸ਼ਾਮਲ ਹੋਣਗੇ। ਸੁਰਿੰਦਰ ਰਾਮ ਕੁੱਸਾ, ਗਿਆਨ ਸਿੰਘ ਸਾਬਕਾ ਡੀਪੀਆਰਓ , ਮਨਜੀਤ ਸਿੰਘ ਧਰਮਕੋਟ, ਨਾਇਬ ਸਿੰਘ, ਮੋਹਰ ਸਿੰਘ, ਇੰਦਰਜੀਤ ਸਿੰਘ ਮੋਗਾ ਅਤੇ ਗੁਰਦੀਪ ਸਿੰਘ ਦੌਧਰ ਨੇ ਦਸੰਬਰ ਵਿਚ ਪੈਨਸ਼ਨਰ ਡੇ ਮਨਾਉਣ ਲਈ 25 ਨਵੰਬਰ ਨੂੰ ਇਕ ਵਿਸ਼ੇਸ਼ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਚ 11 ਵਜੇ ਹੋਵੇਗੀ। ਅੱਜ ਦੀ ਮੀਟਿੰਗ ਵਿਚ ਸਦੀਵੀ ਵਿਛੋੜਾ ਦੇ ਗਏ ਪਤਵੰਤਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।