ਨਗਰ ਨਿਗਮ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਨਗਰ ਨਿਗਮ ਮੋਗਾ ਦੀ ਨਗਰ ਨਿਗਮ
Publish Date: Sat, 03 Jan 2026 05:35 PM (IST)
Updated Date: Sun, 04 Jan 2026 04:08 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਨਗਰ ਨਿਗਮ ਮੋਗਾ ਦੀ ਨਗਰ ਨਿਗਮ ਇੰਪਲਾਇਜ ਫੈਂਡਰੇਸ਼ਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਅਤੇ ਨਵਾਂ ਸਾਲ ਮਨਾਉਣ ਲਈ ਨਗਰ ਨਿਗਮ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼ਹਿਰ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖ-ਵੱਖ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕੀਰਤਨੀ ਜਥਿਆਂ ਨੇ ਗੁਰੂ ਸਾਹਿਬ ਦੇ ਬਚਨਾਂ ਨਾਲ ਸਮੁੱਚੀ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਡੀਸੀ ਸਾਗਰ ਸੇਤੀਆ, ਕਮਿਸ਼ਨਰ ਜਸਵਿੰਦਰ ਸਿੰਘ, ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ ਅਤੇ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਸੰਗਠਨਾਂ ਦੇ ਸਾਰੇ ਕੌਂਸਲਰ ਅਤੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀ ਕੁਰਬਾਨੀ ਅਤੇ ਸਮਰਪਣ ਤੋਂ ਪ੍ਰੇਰਨਾ ਮਿਲਦੀ ਹੈ ਅਤੇ ਉਨ੍ਹਾਂ ਵੱਲੋਂ ਦਿਖਾਏ ਮਾਰਗ ਤੇ ਚੱਲਣ ਲਈ ਕਿਹਾ ਅਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸਮੂਹ ਸੰਗਤ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਫੈਂਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਅਤੇ ਮੁੱਖ ਮਹਿਮਾਨਾਂ ਅਤੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਪਾਠ ਵਿਚ ਸਹਿਯੋਗ ਅਤੇ ਭਾਗੀਦਾਰੀ ਲਈ ਧੰਨਵਾਦ ਕੀਤਾ। ਇਸ ਮੌਕੇ ਸਾਰੀਆਂ ਯੂਨੀਅਨਾਂ ਦੇ ਅਹੁਦੇਦਾਰ, ਫੈਂਡਰੇਸ਼ਨ ਦੇ ਜਨਰਲ ਸਕੱਤਰ ਵਿੱਕੀ ਬੋਹਤ, ਮੁੱਖ ਜਨਰਲ ਸਕੱਤਰ ਨਰੋਤਮ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਕੈਸ਼ੀਅਰ ਜੋਗਿੰਦਰ ਸਿੰਘ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਮਬੜ, ਚੇਅਰਮੈਨ ਰਜਿੰਦਰ ਬੋਹਤ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਜਨਰਲ ਸਕੱਤਰ ਰਵੀ ਸਰਵਣ, ਅਫਸਰ ਯੂਨੀਅਨ ਦੇ ਪ੍ਰਧਾਨ ਰਵੀ ਚਾਵਰੀਆ, ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਉਪ ਪ੍ਰਧਾਨ ਲਲਿਤ ਕੁਮਾਰ, ਸੀਵਰੇਜ ਯੂਨੀਅਨ ਦੇ ਪ੍ਰਧਾਨ ਮੰਗਤ ਰਾਮ, ਜਨਰਲ ਸਕੱਤਰ ਸਤੀ ਬੋਹਟ, ਜਲ ਸਪਲਾਈ ਯੂਨੀਅਨ ਦੇ ਪ੍ਰਧਾਨ ਕਰਮ ਸਿੰਘ, ਕੇਅਰ ਜੀਵਨ ਕੁਮਾਰ, ਬੇਲਦਾਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਸਲਵਿੰਦਰ ਸਿੰਘ, ਖੈਰ ਬ੍ਰਿਗੇਡ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਬੇਅੰਤ ਸਿੰਘ ਅਤੇ ਨਗਰ ਨਿਗਮ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।