ਵਕੀਲ ਮਹਿਰੋਂ, ਮੋਗਾ : ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਵੱਲੋਂ ਨਗਰ ਨਿਗਮ ਦੇ ਕਮਿਸ਼ਨਰ ਜਯੋਤੀ ਬਾਲਾ ਮੱਟੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਦੇ ਮੁੱਖ ਗੇਟ ਤੋਂ ਮੇਨ ਬਾਜ਼ਾਰ ਜੀਟੀ ਰੋਡ ਮੋਗਾ ਤੋਂ ਹੁੰਦੇ ਹੋਇਆ ਅਕਾਲਸਰ ਰੋਡ ਤੋਂ ਦੁਕਾਨਦਾਰਾਂ ਵੱਲੋਂ ਰੱਖਿਆ ਨਾਜਾਇਜ਼ ਸਾਮਾਨ ਜ਼ਬਤ ਕੀਤਾ ਗਿਆ ਤਾਂ ਜੋ ਸ਼ਹਿਰ ਵਾਸੀਆਂ ਨੂੰ ਜਾਮ ਨੂੰ ਲੈ ਕੇ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਪੋਲੀਥੀਨ ਦੇ ਲਿਫਾਫਿਆਂ ਦੇ ਵੀ ਚਲਾਨ ਕੱਟੇ ਗਏ।

ਇਸ ਮੌਕੇ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਜਯੋਤੀ ਬਾਲਾ ਮੱਟੂ ਵੱਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਸਾਮਾਨ ਆਪਣੀ ਹੱਦ ਅੰਦਰ ਹੀ ਰੱਖਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਜਾਮ ਕਰ ਕੇ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਵੱਲੋਂ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਇਸ ਮੌਕੇ ਸੈਨੇਟਰੀ ਇੰਸਪੈਕਟਰ ਗੁਰਪ੍ਰਰੀਤ ਸਿੰਘ ਬਰਾੜ, ਸੈਨੇਟਰੀ ਇੰਸਪੈਕਟਰ ਜਗਸੀਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਸੇਵਕ ਰਾਮ ਫੌਜ਼ੀ, ਕਲਰਕ ਰਵੀ ਸਾਰਵਾਨ, ਲਲਿਤ ਕੁਮਾਰ ਕਲਰਕ ਅਤੇ ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਮੁਲਾਜ਼ਮ ਹਾਜ਼ਰ ਸਨ।