ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ
Publish Date: Fri, 16 Jan 2026 03:45 PM (IST)
Updated Date: Sat, 17 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ ਨਵੀਆਂ ਅਤੇ ਪੁਰਾਣੀਆਂ ਸੜਕਾਂ ਦੀ ਕਾਇਆਕਲਪ ਕਰਨ ਲਈ ਪੂਰੇ ਪੰਜਾਬ ਵਿਚ 44 ਹਜ਼ਾਰ 920 ਕਿਲੋਮੀਟਰ ਸੜਕਾਂ ਲਈ 16902 ਹਜ਼ਾਰ ਕਰੋੜ ਰੁਪਏ ਦਾ ਬਜਟ ਐਲਾਨਿਆ ਹੈ। ਇਸੇ ਲੜ੍ਹੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ 449 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਨਵੀਆਂ ਸੜਕਾਂ ਦਾ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਐਸਡੀਓ ਮੰਡੀ ਬੋਰਡ ਜਸਵੀਰ ਸਿੰਘ ਵੀ ਹਾਜ਼ਰ ਸਨ। ਇਨ੍ਹਾਂ ਸੜਕਾਂ ਵਿਚ ਸੈਦੋਕੇ ਤੋਂ ਦੀਨਾ ਸਾਹਿਬ ਲੰਬਾਈ 3.76 ਕਿਲੋਮੀਟਰ, ਸੈਦੋਕੇ ਤੋਂ ਹਿੰਮਤਪੁਰਾ ਲੰਬਾਈ 6.63 ਕਿਲੋਮੀਟਰ ਸੈਦੋਕੇ ਤੋਂ ਭਦੌੜ ਲੰਬਾਈ 2.19 ਕਿਲੋਮੀਟਰ ਸ਼ਾਮਲ ਹਨ। ਇਸ ਮੌਕੇ ’ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਜਿੱਥੇ ਨਹਿਰੀ ਕੱਸੀਆਂ, ਖਾਲ, ਪਾਇਪ ਲਾਈਨਾਂ ਪੈ ਰਹੀਆਂ ਹਨ, ਉੱਥੇ ਹੀ ਬਿਜ਼ਲੀ ਦੀ ਨਿਰਵਿਘਨ ਸਪਲਾਈ ਲਈ ਗਰਿੱਡਾਂ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੂਰੇ ਪੰਜਾਬ ਵਿਚ ਵਿਕਾਸ ਕਾਰਜ ਪੂਰੇ ਜੋਰਾਂ ਨਾਲ ਕਰਵਾਏ ਜਾ ਰਹੇ ਹਨ, ਉੱਥੇ ਹੀ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਅਖ਼ੀਰ ਵਿਚ ਜਿੱਥੇ ਵਿਧਾਇਕ ਬਿਲਾਸਪੁਰ ਨੇ ਮੁੱਖ ਮੰਤਰੀ ਸਾਹਿਬ ਦਾ ਧੰਨਵਾਦ ਕੀਤਾ, ਉੱਥੇ ਹੀ ਪਿੰਡ ਸੈਦੋਕੇ ਦੇ ਸਰਪੰਚ ਹਰਪ੍ਰੀਤ ਸਿੰਘ ਗੱਗੀ ਨੇ ਨਗਰ ਨਿਵਾਸੀਆਂ ਵੱਲੋਂ ਮੁੱਖ ਮੰਤਰੀ, ਵਿਧਾਇਕ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ, ਬਲਾਕ ਪ੍ਰਧਾਨ ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਸਰਪੰਚ ਰਣਜੀਤ ਸਿੰਘ ਦੀਨਾ ਸਾਹਿਬ, ਬਲਾਕ ਸੰਮਤੀ ਮੈਂਬਰ ਖੜਕਸੈਨ ਸਿੰਘ, ਬਲਾਕ ਸੰਮਤੀ ਮੈਂਬਰ, ਕੁਲਵੰਤ ਸਿੰਘ ਗਰੇਵਾਲ,ਬਲਾਕ ਪ੍ਰਧਾਨ ਜੀਵਨ ਸਿੰਘ ਸੈਦੋਕੇ, ਕੇਵਲ ਸਿੰਘ ਸਾਬਕਾ ਮੈਂਬਰ, ਬਬਲੂ ਮੈਂਬਰ ਦੀਨਾ, ਸਮੂਹ ਗ੍ਰਾਮ ਪੰਚਾਇਤ ਪਿੰਡ ਸੈਦੋਕੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।