- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਅਤੇ ਸਕੂਲ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਡੀਈਓ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਰਹਿਨੁਮਾਈ ਹੇਠ ਸਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦੇ ਸਕੂਲ ਮੁਖੀ ਰਜਨੀ ਬਾਲਾ ਅਤੇ ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰ ਡਾ ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਸਕੂਲ ਦੇ ਵੇਹੜੇ ਵਿਚ ਜੈ ਹੋ ਰੰਗ ਕਲਾ ਮੰਚ ਨਿਹਾਲ ਸਿੰਘ ਵਾਲਾ ਦੇ ਗਰੁੱਪ ਵੱਲੋਂ ਸੁਲਗਦੀ ਧਰਤੀ ਨਾੜਕ ਖੇਡਿਆ ਗਿਆ। ਡਾ ਸ਼ਰਮਾ ਨੇ ਦੱਸਿਆ ਕਿ ਗਰੁੱਪ ਮੈਂਬਰ ਆਸ਼ੂ ਗਿੱਲ ਅਤੇ ਇੰਦਰ ਮਾਣੂੰਕੇ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਰੋਂਗਟੇ ਖੜੇ ਕਰਨ ਵਾਲੀਆਂ ਪੇਸ਼ਕਾਰੀਆਂ ਕਰਦੇ ਹੋਏ ਪੰਜਾਬ ਸਿੰਘ ਦੇ ਕਿਰਦਾਰ ਨੂੰ ਸਰੋਤਿਆਂ ਸਾਹਮਣੇ ਇੰਝ ਪੇਸ਼ ਕੀਤਾ ਜੋ ਕਿ ਅਜੋਕਾ ਪੰਜਾਬ ਨਸ਼ਿਆਂ ਦੇ ਸ਼ਿਕੰਜੇ ਵਿੱਚ ਫਸਿਆ ਹੋਇਆ ਮਹਿਸੂਸ ਕਰ ਰਿਹਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੇ ਸੁਨੇਹਾ ਦਿੰਦੇ ਹੋਏ ਸੋਹਣੇ ਪੰਜਾਬ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਡਾ ਸ਼ਰਮਾ ਨੇ ਜੈ ਹੋ ਕਲਾ ਮੰਚ ਦੇ ਕਲਾਕਾਰਾਂ ਦੀ ਸ਼ਲਾਂਘਾ ਕਰਦੇ ਹੋਏ ਹਾਜ਼ਰੀਨ ਨੂੰ ਚੰਗੇ ਨੂੰ ਅਨੂਸ਼ਾਸਨ ਵਿਚ ਰਹਿੰਦੇ ਹੋਏ ਆਪਣੇ ਪ੍ਰਤੀ ਬਣਦੇ ਫਰਜ਼, ਸਮਾਜ ਅਤੇ ਪਰਿਵਾਰ ਦੀ ਜਿੰਮੇਵਾਰੀ ਪ੍ਰਤੀ ਸੁਚੇਤ ਕੀਤਾ ਗਿਆ ਅਤੇ ਅੱਗੇ ਤੋਂ ਵੀ ਐੱਨਐੱਸਐੱਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਾਉਣ ਦੇ ਮਕਸਦ ਨਾਲ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਸਮੇਂ ਸਕੂਲ ਮੁਖੀ ਰਜਨੀ ਬਾਲਾ, ਦੀਪਕ ਮਿੱਤਲ, ਮਨਪ੍ਰੀਤ ਕੌਰ, ਡਾ ਦੀਪਕ ਸ਼ਰਮਾ, ਪਰਮਿੰਦਰ ਕੌਰ, ਅੰਜੂ ਬਾਲਾ, ਸੋਨੂ ਸਿੰਘਲ, ਪਰਮਜੀਤ ਕੌਰ ਗਿੱਲ, ਕੁਲਜੀਤ ਕੌਰ, ਮਮਤਾ ਕਟਾਰੀਆ, ਮਨਦੀਪ ਕੌਰ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਰਿੰਦਰ ਸਿੰਘ ਮ, ਜਗਸੀਰ ਸਿੰਘ, ਚਮਕੌਰ ਸਿੰਘ ਹਾਜ਼ਰ ਸਨ।