ਸ੍ਰੀ ਗੁਰੂ ਨਾਨਕ ਦੇਵ ਜੀ ਨ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ : ਚੇਅਰਮੈਨ ਗਰਗ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼
Publish Date: Tue, 24 Nov 2026 04:30 PM (IST)
Updated Date: Tue, 24 Nov 2026 04:31 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਇਕ ਧਾਰਮਿਕ ਤਿਉਹਾਰ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਪਿਆਰ, ਸਮਾਨਤਾ, ਸੇਵਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦੇਣ ਵਾਲਾ ਪਵਿੱਤਰ ਮੌਕਾ ਹੈ। ਇਹ ਵਿਚਾਰ ਆਈਐੱਸਐੱਫ਼ ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾਇਰੈਕਟਰ ਆਈਐੱਸਐੱਫ਼ਏਐੱਲ ਡਾ. ਮੁਸਕਾਨ ਗਰਗ ਅਤੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜੀਡੀ ਗੁਪਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈਆਂ ਦਿੰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਮਹਾਨ ਸਿੱਖਿਆਵਾਂ ਰਾਹੀਂ ਸਮਾਜ ਨੂੰ ਅੰਧਵਿਸ਼ਵਾਸ, ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਦਾ ਇਕ ਸਮਾਨ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸਿਖਾਇਆ ਕਿ ਸੱਚੀ ਭਗਤੀ ਸਿਰਫ਼ ਪੂਜਾ-ਪਾਠ ਤੱਕ ਸੀਮਤ ਨਹੀਂ, ਸਗੋਂ ਲੋੜਵੰਦਾਂ ਦੀ ਮਦਦ ਕਰਨਾ, ਭੁੱਖੇ ਨੂੰ ਭੋਜਨ ਛਕਾਉਣਾ, ਦੁਖੀਆਂ ਦੇ ਦੁੱਖ ਦੂਰ ਕਰਨਾ ਅਤੇ ਹਰੇਕ ਮਨੁੱਖ ਨਾਲ ਬਰਾਬਰ ਦਾ ਵਿਹਾਰ ਕਰਨਾ ਹੀ ਸੱਚੀ ਮਨੁੱਖੀ ਸੇਵਾ ਹੈ। ਅੰਤ ’ਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਸਾਨੂੰ ਹਮੇਸ਼ਾ ਦੂਜਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਰੱਖਣ ਦੀ ਪ੍ਰੇਰਣਾ ਦਿੰਦਾ ਹੈ।