- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀ ਜੈਮਲਵਾਲਾ ਬਹੁਮੰਤਵੀ ਸਹਿਕਾਰੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਦੀ ਜੈਮਲਵਾਲਾ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਦੀ ਪ੍ਰਧਾਨਗੀ ਦੀ ਚੋਣ ਅੱਜ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਕਰਵਾਈ ਗਈ। ਚੋਣ ਦੌਰਾਨ ਕਲਵਿੰਦਰ ਸਿੰਘ ਨੂੰ ਸਭਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਤੋਤਾ ਸਿੰਘ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਸਰਬਜੀਤ ਕੌਰ ਨੂੰ ਜੂਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਚੋਣ ਪ੍ਰਕਿਰਿਆ ਦੌਰਾਨ ਹਾਜ਼ਰ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਪਤਵੰਤਿਆਂ ਵੱਲੋਂ ਨਵੀਂ ਟੀਮ ਵਿਚ ਭਰੋਸਾ ਪ੍ਰਗਟ ਕਰਦਿਆਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਨਵੀਂ ਟੀਮ ਦੇ ਚੁਣੇ ਜਾਣ ’ਤੇ ਹਾਜ਼ਰ ਵਿਅਕਤੀਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਉਹ ਸਭਾ ਦੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ ਅਤੇ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਪਿੰਡ ਦੇ ਸਰਪੰਚ ਦਿਲਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਕਲਵਿੰਦਰ ਸਿੰਘ ਸਾਹਿਬ, ਜਗਦੀਪ ਸਿੰਘ ਮੈਂਬਰ ਪੰਚਾਇਤ, ਜਸਪਾਲ ਸਿੰਘ, ਦਰਸ਼ਨ ਸਿੰਘ ਮੈਂਬਰ, ਗੁਰਜਨ ਸਿੰਘ ਮੈਂਬਰ, ਹਰਦੀਪ ਸਿੰਘ ਮੈਂਬਰ ਪੰਚਾਇਤ ਅਤੇ ਹਰਪ੍ਰੀਤ ਸਿੰਘ ਲਾਢੀ ਪੰਚਾਇਤ ਮੈਂਬਰ ਸਮੇਤ ਹੋਰ ਪਤਵੰਤੇ ਅਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਨਵੇਂ ਬਣੇ ਪ੍ਰਧਾਨ ਕਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਭਾ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਾਜ਼ਰ ਪਿੰਡ ਦੇ ਮੋਹਤਬਰਾਂ ਨੇ ਨਵੀਂ ਚੁਣੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਹੋਈ ਚੋਣ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਵੀਂ ਟੀਮ ਸਭਾ ਦੀ ਬਿਹਤਰੀ ਅਤੇ ਪਿੰਡ ਦੇ ਸਾਂਝੇ ਹਿੱਤਾਂ ਲਈ ਮਿਲਜੁਲ ਕੇ ਕੰਮ ਕਰੇਗੀ।