ਮੁਆਵਜ਼ਾ ਨਾ ਮਿਲਣ ’ਤੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਜਾਰੀ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ
Publish Date: Tue, 15 Sep 2026 06:40 PM (IST)
Updated Date: Wed, 16 Sep 2026 04:06 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਸਾਂਝੇ ਤੌਰ ’ਤੇ ਪਿੰਡ ਮਾਛੀਕੇ ਦੇ ਵਿਚ ਮਈ ਮਹੀਨੇ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਸੀ। ਜਿਸ ਦੌਰਾਨ ਸਰਕਾਰ ਨੇ ਦੂਜੇ ਪਿੰਡਾਂ ਵਿਚ ਪੈਸੇ ਪਾ ਦਿੱਤੇ ਪਰੰਤੂ ਪਿੰਡ ਮਾਛੀਕੇ ਦੇ ਵਿਚ ਕਿਸੇ ਵੀ ਕਿਸਾਨ ਨੂੰ ਇਕ ਰੁਪਿਆ ਮੁਆਵਜ਼ਾ ਨਹੀਂ ਮਿਲਿਆ, ਜਿਸ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐੱਸਡੀਐੱਮ ਨਿਹਾਲ ਦੇ ਦਫ਼ਤਰ ਸਾਹਮਣੇ ਦਿਨ ਰਾਤ ਪੱਕਾ ਧਰਨਾ ਲਾ ਦਿੱਤਾ। ਪਿਛਲੇ 3 ਮਹੀਨਿਆਂ ਤੋਂ ਐੱਸਡੀਐੱਮ ਵੱਲੋਂ ਮੁਆਵਜ਼ੇ ਸੰਬੰਧੀ ਲਾਰੇ ਲਗਾਏ ਜਾ ਰਹੇ ਹਨ।ਪ੍ਰਬੰਧਕੀ ਕਮੇਟੀ ਦੇ ਆਗੂ ਗੁਰਨਾਮ ਸਿੰਘ,ਜਗਸੀਰ ਸਿੰਘ, ਕਿਰਨਦੀਪ ਕੌਰ ਅਤੇ ਰਣਜੀਤ ਸਿੰਘ ਨੇ ਜਦੋਂ ਤੱਕ ਕਿਸਾਨਾਂ ਨੂੰ ਕਿਹਾ ਕਿ ਜਦੋਂ ਤੱਕ ਉਨ੍ਹਾਂ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਉਦੋਂ ਧਰਨਾ ਜਾਰੀ ਰਹੇਗਾ। ਇਸ ਧਰਨੇ ਲਗਾਤਾਰ ਚਲਾਉਣ ਲਈ 9 ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ ਗਈ ਹੈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰੈੱਸ ਸਕੱਤਰ ਗੁਰਮੁਖ ਸਿੰਘ ਹਿੰਮਤਪੁਰਾ, ਜੰਗੀਰ ਸਿੰਘ ਹਿੰਮਤਪੁਰਾ ਨੇ ਸੰਬੋਧਨ ਕੀਤਾ। ਰਾਮ ਹਠੂਰ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਐੱਸਡੀਐੱਮ ਨਿਹਾਲ ਸਿੰਘ ਵਾਲਾ ਨੇ ਧਰਨੇ ’ਚ ਪਹੁੰਚਣ ਕੇ ਇਕ ਦੋ ਦਿਨ ’ਚ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ’ਚ ਪਾਉਣ ਦਾ ਭਰੋਸਾ ਦਿੱਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ।